Isaiah 26:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਮੁਰਦੇ ਜੀਉਣਗੇ, ਮੇਰੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਹੈ, ਅਤੇ ਧਰਤੀ ਭੂਤਨਿਆਂ ਨੂੰ ਕੱਢੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਮੁਰਦੇ ਜੀਉਣਗੇ, ਉਨ੍ਹਾਂ ਦੀਆਂ ਲੋਥਾਂ ਉੱਠਣਗੀਆਂ। ਹੇ ਖ਼ਾਕ ਦੇ ਵਾਸੀਓ, ਜਾਗੋ, ਜੈਕਾਰਾ ਗਜਾਓ! ਕਿਉਂ ਜੋ ਤੇਰੀ ਤ੍ਰੇਲ ਬੂਟੀਆਂ ਦੀ ਤ੍ਰੇਲ ਵਰਗੀ ਹੈ, ਅਤੇ ਧਰਤੀ ਮਰੇ ਹੋਇਆਂ ਨੂੰ ਮੋੜ ਦੇਵੇਗੀ।