Isaiah 26:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੁਨੀਆਂ ਦੇ ਲੋਕਾਂ ਦਾ ਨਿਆਂ ਕਰਨ ਲਈ ਆਪਣਾ ਸਥਾਨ ਛੱਡ ਦੇਵੇਗਾ ਜੋ ਵੀ ਮੰਦੇ ਕੰਮ ਉਨ੍ਹਾਂ ਨੇ ਕੀਤੇ ਹਨ। ਧਰਤੀ ਉਨ੍ਹਾਂ ਲੋਕਾਂ ਦੇ ਖੂਨ ਨੂੰ ਜ਼ਾਹਰ ਕਰੇਗੀ ਜਿਹੜੇ ਮਾਰੇ ਗਏ ਹਨ। ਧਰਤੀ ਮਰੇ ਹੋਏ ਲੋਕਾਂ ਨੂੰ ਹੋਰ ਨਹੀਂ ਕੱਜੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਤਾਂ, ਯਹੋਵਾਹ ਆਪਣੇ ਅਸਥਾਨ ਤੋਂ ਨਿੱਕਲ ਰਿਹਾ ਹੈ, ਭਈ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣਾ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਆਪਣੇ ਸਥਾਨ ਤੋਂ ਨਿੱਕਲ ਰਿਹਾ ਹੈ, ਤਾਂ ਜੋ ਉਹ ਧਰਤੀ ਦੇ ਵਾਸੀਆਂ ਦੇ ਉੱਤੇ ਉਨ੍ਹਾਂ ਦੀ ਬਦੀ ਦੀ ਸਜ਼ਾ ਦੇਵੇ। ਧਰਤੀ ਆਪਣੇ ਉੱਤੇ ਵਹਾਇਆ ਹੋਇਆ ਖੂਨ ਪਰਗਟ ਕਰੇਗੀ, ਅਤੇ ਫੇਰ ਆਪਣੇ ਵੱਢੇ ਹੋਇਆਂ ਨੂੰ ਨਾ ਢੱਕੇਗੀ।