Isaiah 27:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਯਹੋਵਾਹ ਆਪਣੇ ਲੋਕਾਂ ਨੂੰ ਹੋਰਾਂ ਨਾਲੋਂ ਵੱਖ ਕਰਨਾ ਸ਼ੁਰੂ ਕਰ ਦੇਵੇਗਾ। ਉਹ ਫ਼ਰਾਤ ਨਦੀ ਤੋਂ ਸ਼ੁਰੂ ਕਰੇਗਾ। ਯਹੋਵਾਹ ਫ਼ਰਾਤ ਨਦੀ ਤੋਂ ਮਿਸਰ ਦੀ ਨਦੀ ਤੱਕ ਆਪਣੇ ਲੋਕਾਂ ਨੂੰ ਇਕੱਠਾ ਕਰੇਗਾ। ਤੁਸੀਂ ਇਸਰਾਏਲ ਲੋਕੋ, ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਵੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਐਉਂ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈਕੇ ਮਿਸਰ ਦੇ ਨਾਲੇ ਤੀਕ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ ਇੱਕ ਕਰਕੇ ਚੁਗ ਲਏ ਜਾਓਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਅਜਿਹਾ ਹੋਵੇਗਾ ਕਿ ਯਹੋਵਾਹ ਦਰਿਆ ਦੇ ਵਹਾ ਤੋਂ ਲੈ ਕੇ ਮਿਸਰ ਦੇ ਨਾਲੇ ਤੱਕ ਆਪਣਾ ਅੰਨ ਝਾੜ ਦੇਵੇਗਾ, ਅਤੇ ਹੇ ਇਸਰਾਏਲੀਓ, ਤੁਸੀਂ ਇੱਕ-ਇੱਕ ਕਰਕੇ ਇਕੱਠੇ ਕੀਤੇ ਜਾਓਗੇ।