Isaiah 28:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਮਰਿਯਾ ਵੱਲ ਦੇਖੋ! ਇਫ਼ਰਾਈਮ ਦੇ ਸ਼ਰਾਬੀ ਲੋਕ ਉਸ ਸ਼ਹਿਰ ਉੱਤੇ ਗੁਮਾਨ ਕਰਦੇ ਨੇ। ਉਹ ਸ਼ਹਿਰ ਹੈ ਪਹਾੜੀ ਉੱਤੇ ਵਸਿਆ ਹੋਇਆ ਜਿਸਦੇ ਆਲੇ-ਦੁਆਲੇ ਅਮੀਰ ਵਾਦੀ ਹੈ। ਸਾਮਰਿਯਾ ਦੇ ਲੋਕ ਆਪਣੇ ਸ਼ਹਿਰ ਨੂੰ ਖੂਬਸੂਰਤ ਫ਼ੁੱਲਾਂ ਦੇ ਤਾਜ ਵਰਗਾ ਸਮਝਦੇ ਨੇ। ਪਰ ਉਹ ਮੈਅ ਨਾਲ ਸ਼ਰਾਬੀ ਹੋਏ ਹਨ। ਅਤੇ ਇਹ “ਖੂਬਸੂਰਤ ਤਾਜ” ਬਸ ਮਰ ਰਿਹਾ ਪੌਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਇਫ਼ਰਾਈਮ ਦੇ ਸ਼ਰਾਬੀਆਂ ਦੇ ਘੁਮੰਡ ਦੇ ਮੁਕਟ ਉੱਤੇ! ਅਤੇ ਉਹ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲਾਂ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਦੂਣ ਦੇ ਸਿਰ ਉੱਤੇ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਇਫ਼ਰਾਈਮ ਦੇ ਸ਼ਰਾਬੀਆਂ ਦੇ ਘਮੰਡ ਦੇ ਮੁਕਟ ਉੱਤੇ! ਅਤੇ ਉਸ ਦੇ ਸ਼ਾਨਦਾਰ ਸੁਹੱਪਣ ਦੇ ਕੁਮਲਾਏ ਹੋਏ ਫੁੱਲ ਉੱਤੇ, ਜਿਹੜਾ ਉਨ੍ਹਾਂ ਬੇਹੋਸ਼ ਸ਼ਰਾਬੀਆਂ ਦੀ ਫਲਦਾਰ ਘਾਟੀ ਦੇ ਸਿਰੇ ਉੱਤੇ ਹੈ!