Isaiah 28:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਲੋਕੀ ਆਖਦੇ ਹੋ, “ਅਸੀਂ ਮੌਤ ਨਾਲ ਇਕਰਾਰਨਾਮਾ ਕੀਤਾ ਹੋਇਆ ਹੈ। ਅਸੀਂ ਸ਼ਿਓਲ (ਮੌਤ ਦੇ ਸਥਾਨ) ਨਾਲ ਇੱਕ ਸਮਝੌਤਾ ਕੀਤਾ ਹੈ। ਇਸ ਲਈ ਸਾਨੂੰ ਸਜ਼ਾ ਨਹੀਂ ਮਿਲੇਗੀ। ਸਜ਼ਾ ਸਾਡੇ ਕੋਲੋਂ ਬਿਨਾ ਨੁਕਸਾਨ ਕੀਤੇ ਲੰਘ ਜਾਵੇਗੀ। ਅਸੀਂ ਆਪਣੀਆਂ ਚੁਸਤ ਚਲਾਕੀਆਂ ਅਤੇ ਝੂਠਾਂ ਦੇ ਓਹਲੇ ਛੁਪ ਜਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਤਾਂ ਕਹਿੰਦੇ ਸਾਓ ਭਈ ਅਸਾਂ ਮੌਤ ਨਾਲ ਨੇਮ ਬੰਨ੍ਹਿਆ ਹੈ, ਅਤੇ ਪਤਾਲ ਨਾਲ ਕਰਾਰ ਕੀਤਾ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸਾਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸਾਂ ਆਪ ਨੂੰ ਲੁਕਾਇਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਤਾਂ ਕਹਿੰਦੇ ਹੋ ਕਿ ਅਸੀਂ ਮੌਤ ਨਾਲ ਨੇਮ ਬੰਨ੍ਹਿਆ ਅਤੇ ਪਤਾਲ ਨਾਲ ਇਕਰਾਰ ਕੀਤਾ ਹੈ, ਜਦ ਬਿਪਤਾ ਦਾ ਹੜ੍ਹ ਆ ਝੁੱਲੇਗਾ, ਤਾਂ ਉਹ ਸਾਡੇ ਨੇੜੇ ਨਾ ਆਵੇਗਾ, ਕਿਉਂ ਜੋ ਅਸੀਂ ਝੂਠ ਨੂੰ ਆਪਣੀ ਪਨਾਹ ਬਣਾਇਆ, ਅਤੇ ਧੋਖੇ ਵਿੱਚ ਅਸੀਂ ਆਪ ਨੂੰ ਲੁਕਾਇਆ ਹੈ,