Isaiah 28:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਕਾਰਣ, ਮੇਰਾ ਮਾਲਿਕ, ਯਹੋਵਾਹ ਆਖਦਾ ਹੈ, “ਮੈਂ ਸੀਯੋਨ ਦੀ ਧਰਤੀ ਉੱਤੇ ਇੱਕ ਚੱਟਾਨ ਰੱਖ ਦਿਆਂਗਾ ਇੱਕ ਬੁਨਿਆਦ ਵਾਲਾ ਪੱਥਰ। ਇਹ ਬਹੁਤ ਕੀਮਤੀ ਪੱਥਰ ਹੋਵੇਗਾ। ਹਰ ਚੀਜ਼ ਇਸ ਮਹੱਤਵਪੂਰਣ ਪੱਥਰ ਉੱਤੇ ਉਸਾਰੀ ਜਾਵੇਗੀ। ਜਿਹੜਾ ਬੰਦਾ ਵੀ ਉਸ ਪੱਥਰ ਉੱਤੇ ਭਰੋਸਾ ਕਰਦਾ ਹੈ, ਉਹ ਨਿਰਾਸ਼ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਪ੍ਰਭੁ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਕਾਹਲੀ ਨਹੀਂ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਪ੍ਰਭੂ ਯਹੋਵਾਹ ਫ਼ਰਮਾਉਂਦਾ ਹੈ, ਵੇਖੋ, ਮੈਂ ਸੀਯੋਨ ਵਿੱਚ ਇੱਕ ਪੱਥਰ, ਇੱਕ ਪਰਖਿਆ ਹੋਇਆ ਪੱਥਰ, ਇੱਕ ਅਮੋਲਕ ਖੂੰਜੇ ਦਾ ਪੱਥਰ ਪੱਕੀ ਨੀਂਹ ਦਾ ਧਰਦਾ ਹਾਂ, ਜਿਹੜਾ ਪਰਤੀਤ ਕਰਦਾ ਹੈ, ਉਹ ਘਬਰਾ ਕੇ ਕਾਹਲੀ ਨਹੀਂ ਕਰੇਗਾ।