Isaiah 28:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੋਕੀ ਸਾਹਲ ਦਾ ਇਸਤੇਮਾਲ ਕਰਦੇ ਹਨ ਇਹ ਦਰਸਾਉਣ ਲਈ ਕਿ ਦੀਵਾਰ ਸਿੱਧੀ ਹੈ। ਇਸੇ ਤਰ੍ਹਾਂ ਹੀ ਮੈਂ ਇਨਸਾਫ਼ ਅਤੇ ਚੰਗਿਆਈ ਦੀ ਵਰਤੋਂ ਕਰਾਂਗਾ ਇਹ ਦਰਸਾਉਣ ਲਈ ਕਿ ਕੀ ਸਹੀ ਹੈ। ਤੁਸੀਂ ਮੰਦੇ ਲੋਕ ਆਪਣੇ ਝੂਠਾਂ ਅਤੇ ਚਲਾਕੀਆਂ ਦੇ ਉਹਲੇ ਛੁਪਣ ਦੀ ਕੋਸ਼ਿਸ਼ ਕਰ ਰਹੇ ਹੋ। ਪਰ ਤੁਹਾਨੂੰ ਸਜ਼ਾ ਮਿਲੇਗੀ। ਇਹ ਇਸ ਤਰ੍ਹਾਂ ਹੋਵੇਗਾ ਜਿਵੇਂ ਕੋਈ ਤੂਫ਼ਾਨ ਜਾਂ ਹੜ੍ਹ ਤੁਹਾਡੀਆਂ ਛੁਪਣਗਾਹਾਂ ਨੂੰ ਤਬਾਹ ਕਰਨ ਲਈ ਆ ਰਿਹਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਨਸਾਫ਼ ਨੂੰ ਸੂਤ੍ਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਓਟ ਨੂੰ ਰੁੜ੍ਹਾ ਲੈਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਨਸਾਫ਼ ਨੂੰ ਸੂਤਰ, ਅਤੇ ਧਰਮ ਨੂੰ ਸਾਹਲ ਬਣਾਵਾਂਗਾ, ਅਤੇ ਗੜੇ ਝੂਠ ਦੀ ਪਨਾਹ ਨੂੰ ਹੂੰਝ ਲੈ ਜਾਣਗੇ, ਅਤੇ ਹੜ੍ਹ ਤੁਹਾਡੀ ਓਟ ਨੂੰ ਰੋੜ੍ਹ ਕੇ ਲੈ ਜਾਣਗੇ।