Isaiah 28:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਮੇਰੇ ਸੁਆਮੀ ਕੋਲ ਇੱਕ ਬੰਦਾ ਹੈ ਜਿਹੜਾ ਤਾਕਤਵਰ ਤੇ ਬਹਾਦਰ ਹੈ। ਉਹ ਆਦਮੀ ਦੇਸ ਅੰਦਰ ਤੂਫ਼ਾਨ, ਓਲਿਆਂ ਅਤੇ ਬਰੱਖਾ ਵਾਂਗ ਆਵੇਗਾ। ਉਹ ਤੂਫ਼ਾਨ ਵਾਂਗ ਦੇਸ ਅੰਦਰ ਆਵੇਗਾ। ਉਹ ਪਾਣੀ ਦੀ ਤਾਕਤਵਰ ਨਦੀ ਵਾਂਗ, ਦੇਸ ਅੰਦਰ ਹੜ੍ਹ ਲਿਆਉਂਦਾ ਹੋਵੇਗਾ। ਉਹ ਉਸ ਤਾਜ (ਸਾਮਰਿਯਾ) ਨੂੰ ਧਰਤੀ ਉੱਤੇ ਸੁੱਟ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰਥੀ ਜਨ ਹੈ, ਗੜਿਆਂ ਦੀ ਅਨ੍ਹੇਰੀ ਵਾਂਙੁ, ਨਾਸ ਕਰਨ ਵਾਲੇ ਬੁੱਲੇ ਵਾਂਙੁ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਅੰਨ੍ਹੇਰੀ ਵਾਂਙੁ, ਉਹ ਧਰਤੀ ਤੀਕ ਆਪਣੇ ਹੱਥ ਨਾਲ ਪਟਕ ਦੇਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਕੋਲ ਇੱਕ ਤਕੜਾ ਤੇ ਸਮਰੱਥੀ ਜਨ ਹੈ, ਜੋ ਗੜਿਆਂ ਦੇ ਮੀਂਹ ਵਾਂਗੂੰ, ਨਾਸ ਕਰਨ ਵਾਲੇ ਬੁੱਲੇ ਵਾਂਗੂੰ, ਹੜ੍ਹ ਪੈਂਦਿਆਂ ਡਾਢੇ ਪਾਣੀ ਦੀ ਹਨੇਰੀ ਵਾਂਗੂੰ ਹੈ, ਉਹ ਉਸ ਨੂੰ ਬਲ ਨਾਲ ਧਰਤੀ ਤੱਕ ਪਟਕ ਦੇਵੇਗਾ।