Isaiah 28:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਸੇ ਤਰ੍ਹਾਂ ਲੜੇਗਾ ਜਿਵੇਂ ਉਹ ਫਰਾਸੀਮ ਦੇ ਪਰਬਤ ਉੱਤੇ ਲੜਿਆ ਸੀ। ਯਹੋਵਾਹ ਉਸੇ ਤਰ੍ਹਾਂ ਕਹਿਰਵਾਨ ਹੋਵੇਗਾ ਜਿਵੇਂ ਉਹ ਗਿਬਓਨ ਵਾਦੀ ਵਿੱਚ ਹੋਇਆ ਸੀ। ਫ਼ੇਰ ਯਹੋਵਾਹ ਉਹੀ ਗੱਲਾਂ ਕਰੇਗਾ ਜੋ ਉਸ ਨੇ ਅਵੱਸ਼ ਕਰਨੀਆਂ ਹਨ। ਯਹੋਵਾਹ ਕੁਝ ਅਜੀਬ ਗੱਲਾਂ ਕਰੇਗਾ। ਪਰ ਉਹ ਆਪਣਾ ਕੰਮ ਖਤਮ ਕਰੇਗਾ। ਉਸਦਾ ਕੰਮ ਇੱਕ ਅਜਨਬੀ ਦਾ ਕੰਮ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠੇਗਾ, ਜਿਵੇਂ ਗਿਬਓਨ ਦੀ ਦੂਣ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਭਈ ਉਹ ਆਪਣਾ ਕੰਮ, ਆਪਣਾ ਅਚਰਜ ਕੰਮ ਕਰੇ, ਅਤੇ ਆਪਣੀ ਕਾਰ, ਆਪਣੀ ਅਨੋਖੀ ਕਾਰ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਫਰਾਸੀਮ ਪਰਬਤ ਉੱਤੇ ਹੋਇਆ, ਯਹੋਵਾਹ ਉੱਠ ਖੜ੍ਹਾ ਹੋਵੇਗਾ, ਜਿਵੇਂ ਗਿਬਓਨ ਦੀ ਘਾਟੀ ਵਿੱਚ ਹੋਇਆ, ਉਹ ਕੋਪਵਾਨ ਹੋਵੇਗਾ, ਉਹ ਹੁਣ ਫੇਰ ਕ੍ਰੋਧ ਵਿਖਾਵੇਗਾ ਤਾਂ ਜੋ ਉਹ ਆਪਣਾ ਕੰਮ, ਆਪਣਾ ਅਚਰਜ਼ ਕਰੇ, ਅਤੇ ਆਪਣਾ ਕਾਰਜ, ਆਪਣਾ ਅਨੋਖਾ ਕਾਰਜ ਕਰੇ।