Isaiah 29:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਇਹ ਗੱਲਾਂ ਦੱਸਦਾ ਹਾਂ ਜੋ ਵਾਪਰਨਗੀਆਂ, ਪਰ ਤੁਸੀਂ ਮੇਰੀ ਗੱਲ ਨਹੀਂ ਸਮਝਦੇ। ਮੇਰੇ ਸ਼ਬਦ ਉਸ ਕਿਤਾਬ ਦੇ ਸ਼ਬਦਾਂ ਵਰਗੇ ਹਨ ਜਿਸ ਨੂੰ ਬੰਦ ਕਰਕੇ ਸੀਲ ਕਰ ਦਿੱਤਾ ਗਿਆ ਹੈ। ਤੁਸੀਂ ਉਹ ਕਿਤਾਬ ਕਿਸੇ ਉਸ ਬੰਦੇ ਨੂੰ ਦੇ ਸੱਕਦੇ ਹੋ ਜਿਹੜਾ ਪੜ੍ਹ ਸੱਕਦਾ ਹੈ ਅਤੇ ਉਸ ਨੂੰ ਕਿਤਾਬ ਪੜ੍ਹਨ ਲਈ ਆਖ ਸੱਕਦੇ ਹੋ। ਪਰ ਉਹ ਬੰਦਾ ਆਖੇਗਾ, “ਮੈਂ ਇਹ ਕਿਤਾਬ ਨਹੀਂ ਪੜ੍ਹ ਸੱਕਦਾ। ਇਹ ਬੰਦ ਹੈ ਅਤੇ ਮੈਂ ਇਸ ਨੂੰ ਖੋਲ੍ਹ ਨਹੀਂ ਸੱਕਦਾ।”
Punjabi Bible 2016 - ਪਵਿੱਤਰ ਬਾਈਬਲ O.V.
ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਙੁ ਹੈ, ਜਿਹੜੀ ਓਹ ਕਿਸੇ ਪੜ੍ਹੇ ਹੋਏ ਨੂੰ ਏਹ ਆਖ ਕੇ ਦੇਣ ਕਿ ਏਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸੱਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰਾ ਦਰਸ਼ਣ ਤੁਹਾਡੇ ਲਈ ਉਸ ਮੋਹਰ ਲੱਗੀ ਹੋਈ ਪੁਸਤਕ ਦੀਆਂ ਗੱਲਾਂ ਵਾਂਗੂੰ ਹੈ, ਜਿਹੜੀ ਉਹ ਕਿਸੇ ਪੜ੍ਹੇ ਹੋਏ ਨੂੰ ਇਹ ਆਖ ਕੇ ਦੇਣ ਕਿ ਇਹ ਨੂੰ ਪੜ੍ਹੋ ਤਾਂ, ਪਰ ਉਹ ਆਖੇ, ਮੈਂ ਪੜ੍ਹ ਨਹੀਂ ਸਕਦਾ ਕਿਉਂ ਜੋ ਉਹ ਨੂੰ ਮੋਹਰ ਲੱਗੀ ਹੋਈ ਹੈ।