Isaiah 29:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਲਝੇ ਹੋਏ ਹੋ। ਤੁਸੀਂ ਸਮਝਦੇ ਹੋ ਕਿ ਮਿੱਟੀ ਘੁਮਿਆਰ ਦੇ ਬਰਾਬਰ ਹੈ। ਤੁਸੀਂ ਸੋਚਦੇ ਹੋ ਸਿਰਜਣਾ ਸਿਰਜਣਹਾਰ ਨੂੰ ਆਖ ਸੱਕਦੀ ਹੈ, “ਤੁਸੀਂ ਮੈਨੂੰ ਨਹੀਂ ਸਾਜਿਆ!” ਇਹ ਭਾਂਡੇ ਦੇ ਘੁਮਿਆਰ ਨੂੰ ਇਹ ਆਖਣ ਵਰਗੀ ਗੱਲ ਹੈ, “ਤੁਸੀਂ ਨਹੀਂ ਸਮਝਦੇ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਉਲੱਦ ਪੁਲੱਦ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਓਸ ਮੈਨੂੰ ਨਹੀਂ ਬਣਾਇਆ, ਯਾ ਘੜਤ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਮੱਤ ਨਹੀਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਉਲਟ-ਪੁਲਟ ਕਰਦੇ ਹੋ! ਕੀ ਘੁਮਿਆਰ ਮਿੱਟੀ ਵਰਗਾ ਗਿਣਿਆ ਜਾਵੇਗਾ, ਭਈ ਬਣੀ ਹੋਈ ਚੀਜ਼ ਆਪਣੇ ਬਣਾਉਣ ਵਾਲੇ ਵਿਖੇ ਆਖੇ, ਉਸ ਨੇ ਮੈਨੂੰ ਨਹੀਂ ਬਣਾਇਆ, ਜਾਂ ਘੜਤ ਆਪਣੇ ਘੜਨ ਵਾਲੇ ਵਿਖੇ ਆਖੇ, ਉਸ ਨੂੰ ਕੋਈ ਸਮਝ ਨਹੀਂ?