Isaiah 29:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਫ਼ੌਜਾਂ ਲਈ ਵੀ ਇਹ ਸੁਪਨੇ ਵਰਗੀ ਗੱਲ ਹੋਵੇਗੀ। ਉਹ ਸੰਤੁਸ਼ਟ ਨਹੀਂ ਹੋਣਗੇ। ਇਹ ਭੁੱਖੇ ਬੰਦੇ ਦੇ ਰੋਟੀ ਦਾ ਸੁਪਨਾ ਲੈਣ ਵਰਗੀ ਗੱਲ ਹੋਵੇਗੀ। ਜਦੋਂ ਉਹ ਬੰਦਾ ਜਾਗਦਾ ਹੈ ਤਾਂ ਫ਼ੇਰ ਵੀ ਭੁੱਖਾ ਹੁੰਦਾ ਹੈ। ਇਹ ਪਿਆਸੇ ਬੰਦੇ ਦੇ ਪਾਣੀ ਦਾ ਸੁਪਨਾ ਲੈਣ ਵਾਲੀ ਗੱਲ ਹੋਵੇਗੀ। ਉਹ ਬੰਦਾ ਜਦੋਂ ਜਾਗਦਾ ਹੈ ਤਾਂ ਫ਼ੇਰ ਵੀ ਪਿਆਸਾ ਹੁੰਦਾ ਹੈ। ਉਹੀ ਗੱਲ ਸੱਚ ਹੈ ਉਨ੍ਹਾਂ ਸਾਰੀਆਂ ਕੌਮਾਂ ਬਾਰੇ ਲੜ ਰਹੀਆਂ ਨੇ ਜੋ ਸੀਯੋਨ ਦੇ ਵਿਰੁੱਧ। ਉਹ ਸੰਤੁਸ਼ਟ ਨਹੀਂ ਹੋਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਵੇਗਾ ਕਿ ਜਿਵੇਂ ਭੁਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਉਹ ਦਾ ਜੀ ਖਾਲੀ ਹੈ, ਯਾ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਵੇਗਾ ਕਿ ਜਿਵੇਂ ਭੁੱਖਾ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਖਾ ਰਿਹਾ ਹਾਂ, ਪਰ ਜਦ ਉਹ ਜਾਗਦਾ ਹੈ, ਤਾਂ ਉਹ ਭੁੱਖਾ ਹੀ ਹੈ, ਜਾਂ ਜਿਵੇਂ ਤਿਹਾਇਆ ਸੁਫ਼ਨਾ ਵੇਖਦਾ ਹੈ, ਕਿ ਵੇਖੋ, ਮੈਂ ਪੀ ਰਿਹਾ ਹਾਂ, ਪਰ ਜਦ ਉਹ ਜਾਗਦਾ, ਤਾਂ ਵੇਖੋ, ਉਹ ਹੁੱਸਿਆ ਹੋਇਆ ਅਤੇ ਉਹ ਦਾ ਜੀ ਤਿਹਾਇਆ ਹੁੰਦਾ ਹੈ, ਤਿਵੇਂ ਹੀ ਉਨ੍ਹਾਂ ਸਾਰੀਆਂ ਕੌਮਾਂ ਦੇ ਦਲ ਨਾਲ ਹੋਵੇਗਾ, ਜਿਹੜੀਆਂ ਸੀਯੋਨ ਪਰਬਤ ਨਾਲ ਲੜਦੀਆਂ ਹਨ।