Isaiah 3:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਦੇ ਚਿਹਰੇ ਦੱਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ-ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਮੁਖੜੇ ਦਾ ਰੂਪ ਓਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਓਹ ਆਪਣੇ ਆਪ ਨੂੰ ਸਦੂਮ ਵਾਂਙੁ ਪਰਗਟ ਕਰਦੇ ਹਨ, ਓਹ ਉਹ ਨੂੰ ਲੁਕਾਉਂਦੇ ਨਹੀਂ, - ਹਾਇ ਓਹਨਾਂ ਦੀ ਜਾਨ ਉੱਤੇ! ਓਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਚਿਹਰੇ ਦਾ ਰੂਪ ਉਹਨਾਂ ਦੇ ਵਿਰੁੱਧ ਗਵਾਹੀ ਦਿੰਦਾ ਹੈ, ਅਤੇ ਉਹ ਆਪਣੇ ਆਪ ਨੂੰ ਸਦੂਮ ਵਾਂਗੂੰ ਪਰਗਟ ਕਰਦੇ ਹਨ, ਉਹ ਉਸ ਨੂੰ ਲੁਕਾਉਂਦੇ ਨਹੀਂ, - ਹਾਏ ਉਹਨਾਂ ਦੀ ਜਾਨ ਉੱਤੇ! ਉਹ ਆਪ ਹੀ ਆਪਣੇ ਉੱਤੇ ਬੁਰਿਆਈ ਲੈ ਆਉਂਦੇ ਹਨ।