Isaiah 30:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਖਿਆ, “ਇਨ੍ਹਾਂ ਬੱਚਿਆਂ ਵੱਲ ਦੇਖੋ। ਇਹ ਮੇਰਾ ਹੁਕਮ ਨਹੀਂ ਮੰਨਦੇ। ਇਹ ਯੋਜਨਾਵਾਂ ਬਣਾਉਂਦੇ ਹਨ, ਪਰ ਮੇਰੇ ਪਾਸੋਂ ਸਹਾਇਤਾ ਦੀ ਮੰਗ ਨਹੀਂ ਕਰਦੇ। ਇਹ ਹੋਰਨਾਂ ਕੌਮਾਂ ਨਾਲ ਇਕਰਾਰਨਾਮਾ ਕਰਦੇ ਹਨ ਪਰ ਮੇਰੀ ਆਤਮਾ ਉਹ ਇਕਰਾਰਨਾਮਾ ਨਹੀਂ ਚਾਹੁੰਦੀ। ਇਹ ਲੋਕ ਆਪਣੇ ਗੁਨਾਹਾਂ ਵਿੱਚ ਹੋਰ-ਹੋਰ ਗੁਨਾਹ ਸ਼ਾਮਿਲ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਆਕੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਸਲਾਹ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਸੰਬੰਧ ਜੋੜਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਭਈ ਓਹ ਪਾਪ ਉੱਤੇ ਪਾਪ ਵਧਾਉਣ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਵਿਦਰੋਹੀ ਬਾਲਕਾਂ ਉੱਤੇ! ਯਹੋਵਾਹ ਦਾ ਵਾਕ ਹੈ, ਜਿਹੜੇ ਯੋਜਨਾ ਕਰਦੇ ਪਰ ਮੇਰੀ ਵੱਲੋਂ ਨਹੀਂ, ਜਿਹੜੇ ਨੇਮ ਬੰਨ੍ਹਦੇ ਹਨ ਪਰ ਮੇਰੇ ਆਤਮਾ ਤੋਂ ਨਹੀਂ, ਇਸ ਤਰ੍ਹਾਂ ਉਹ ਪਾਪ ਉੱਤੇ ਪਾਪ ਵਧਾਉਂਦੇ ਹਨ,