Isaiah 30:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਨਬੀਆਂ ਨੂੰ ਆਖਦੇ ਹਨ, “ਉਨ੍ਹਾਂ ਗੱਲਾਂ ਬਾਰੇ ਸੁਪਨੇ ਨਾ ਲਵੋ ਜਿਹੜੀਆਂ ਸਾਨੂੰ ਕਰਨੀਆਂ ਚਾਹੀਦੀਆਂ ਹਨ! ਸਾਨੂੰ ਸੱਚ ਨਾ ਦੱਸੋ! ਸਾਨੂੰ ਚੰਗੀਆਂ-ਚੰਗੀਆਂ ਗੱਲਾਂ ਸੁਣਾਓ ਅਤੇ ਸਾਨੂੰ ਚੰਗਾ ਮਹਿਸੂਸ ਕਰਨ ਦਿਓ! ਸਾਡੇ ਲਈ ਸਿਰਫ਼ ਚੰਗੀਆਂ ਗੱਲਾਂ ਹੀ ਦੇਖੋ!
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਵੇਖਣ ਵਾਲਿਆਂ ਨੂੰ ਆਖਦੇ ਹਨ, ਵੇਖੋ ਨਾ! ਅਤੇ ਦਰਸ਼ੀਆਂ ਨੂੰ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਬੋਲੋ, ਛਲ ਫਰੇਬ ਦੱਸੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਦਰਸ਼ੀਆਂ ਨੂੰ ਆਖਦੇ ਹਨ, ਦਰਸ਼ਣ ਨਾ ਵੇਖੋ! ਅਤੇ ਨਬੀਆਂ ਨੂੰ ਆਖਦੇ ਹਨ, ਸੱਚੀਆਂ ਗੱਲਾਂ ਸਾਨੂੰ ਨਾ ਦੱਸੋ, ਸਾਨੂੰ ਮਿੱਠੀਆਂ ਗੱਲਾਂ ਦੱਸੋ, ਛਲ ਅਤੇ ਫਰੇਬ ਦੱਸੋ!