Isaiah 30:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਆਖਦਾ ਹੈ, “ਜੇ ਤੁਸੀਂ ਮੇਰੇ ਵੱਲ ਪਰਤ ਆਓਗੇ ਤਾਂ ਤੁਸੀਂ ਬਚ ਜਾਓਗੇ। ਤੁਹਾਨੂੰ ਤਾਕਤ ਤਾਂ ਹੀ ਪ੍ਰਾਪਤ ਹੋਵੇਗੀ ਜੇਕਰ ਤੁਹਾਨੂੰ ਮੇਰੇ ਵਿੱਚ ਭਰੋਸਾ ਹੋਵੇਗਾ ਅਤੇ ਸ਼ਾਤ ਹੋਵੋਂਗੇ।” ਪਰ ਤੁਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ! ਤੁਸੀਂ ਆਖਦੇ ਹੋ, “ਸਾਨੂੰ ਅਗਾਂਹ ਵੱਲ ਭੱਜ ਜਾਣ ਲਈ ਘੋੜੇ ਚਾਹੀਦੇ ਨੇ!” ਇਹ ਠੀਕ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਐਉਂ ਆਖਦਾ ਹੈ, ਮੁੜ ਆਉਣ ਵਿੱਚ ਤੇ ਚੈਨ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸਾਂ ਨਾ ਚਾਹਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਹੋਵਾਹ ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੁੜ ਆਉਣ ਅਤੇ ਚੈਨ ਨਾਲ ਰਹਿਣ ਵਿੱਚ ਤੁਹਾਡਾ ਬਚਾਓ ਹੋਵੇਗਾ, ਸ਼ਾਂਤੀ ਅਤੇ ਭਰੋਸੇ ਵਿੱਚ ਤੁਹਾਡਾ ਬਲ ਹੋਵੇਗਾ, ਪਰ ਤੁਸੀਂ ਇਹ ਨਾ ਚਾਹਿਆ,