Isaiah 30:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਕੋਲ ਸੋਨੇ ਅਤੇ ਚਾਂਦੀ ਨਾਲ ਮੜੀਆਂ ਹੋਈਆਂ ਮੂਰਤੀਆਂ ਹਨ। ਉਨ੍ਹਾਂ ਝੂਠੇ ਦੇਵਤਿਆਂ ਨੇ ਤੁਹਾਨੂੰ ਪਾਪੀ ਬਣਾ ਦਿੱਤਾ ਹੈ। ਪਰ ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਦੀ ਸੇਵਾ ਕਰਨੀ ਬੰਦ ਕਰ ਦਿਓਗੇ। ਤੁਸੀਂ ਉਨ੍ਹਾਂ ਝੂਠੇ ਦੇਵਤਿਆਂ ਨੂੰ ਰੱਦੀ ਕਪੜਿਆਂ ਵਾਂਗ ਪਰ੍ਹਾਂ ਸੁੱਟ ਦਿਓਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਭਰਿਸ਼ਟ ਕਰੋਗੇ, ਤੂੰ ਓਹਨਾਂ ਨੂੰ ਗੰਦੀਆਂ ਚੀਜ਼ਾਂ ਵਾਂਙੁ ਖਿਲਾਰ ਦੇਵੇਂਗਾ, ਤੂੰ ਓਹਨਾਂ ਨੂੰ ਆਖੇਂਗਾ, ਨਿੱਕਲ ਜਾਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੁਸੀਂ ਚਾਂਦੀ ਨਾਲ ਮੜ੍ਹੀਆਂ ਹੋਈਆਂ ਆਪਣੀਆਂ ਉੱਕਰੀਆਂ ਮੂਰਤਾਂ ਨੂੰ, ਅਤੇ ਸੋਨਾ ਚੜ੍ਹੇ ਹੋਏ ਆਪਣੇ ਢਲੇ ਹੋਏ ਬੁੱਤਾਂ ਨੂੰ ਅਸ਼ੁੱਧ ਕਰੋਗੇ, ਤੁਸੀਂ ਉਹਨਾਂ ਨੂੰ ਗੰਦੇ ਕੱਪੜਿਆਂ ਵਾਂਗੂੰ ਖਿਲਾਰ ਦਿਓਗੇ, ਤੁਸੀਂ ਉਹਨਾਂ ਨੂੰ ਆਖੋਗੇ, ਦੂਰ ਹੋਵੋ!