Isaiah 30:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖੋ, ਯਹੋਵਾਹ ਦਾ ਨਾਮ ਦੂਰੋ ਆ ਰਿਹਾ ਹੈ। ਉਸਦਾ ਕਹਿਰ ਧੂਏਂ ਦੇ ਮੋਟੇ ਬੱਦਲਾਂ ਵਾਲੀ ਅੱਗ ਵਰਗਾ ਹੈ। ਯਹੋਵਾਹ ਦਾ ਮੁੱਖ ਕਰੋਧ ਨਾਲ ਭਰਿਆ ਹੋਇਆ ਹੈ ਅਤੇ ਉਸਦੀ ਜੀਭ ਬਲਦੀ ਅੱਗ ਵਰਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਯਹੋਵਾਹ ਦਾ ਨਾਮ ਦੂਰੋਂ ਲਗਾ ਆਉਂਦਾ ਹੈ, ਕ੍ਰੋਧ ਨਾਲ ਭਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਗਜ਼ਬ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਙੁ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਯਹੋਵਾਹ ਦਾ ਨਾਮ ਦੂਰੋਂ ਆਉਂਦਾ ਹੈ, ਕ੍ਰੋਧ ਨਾਲ ਭੱਖਿਆ ਹੋਇਆ ਅਤੇ ਗੂੜ੍ਹੇ ਉੱਠਦੇ ਧੂੰਏਂ ਨਾਲ। ਉਹ ਦੇ ਬੁੱਲ੍ਹ ਕਹਿਰ ਨਾਲ ਭਰੇ ਹੋਏ ਹਨ, ਅਤੇ ਉਹ ਦੀ ਜੀਭ ਭਸਮ ਕਰਨ ਵਾਲੀ ਅੱਗ ਵਾਂਗੂੰ ਹੈ।