Isaiah 30:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਤੁਸੀਂ ਖੁਸ਼ੀ ਦੇ ਗੀਤ ਗਾਓਗੇ। ਉਹ ਸਮਾਂ ਉਨ੍ਹਾਂ ਰਾਤਾਂ ਵਰਗਾ ਹੋਵੇਗਾ ਜਦੋਂ ਤੁਸੀਂ ਛੁੱਟੀ ਤੇ ਜਾਂਦੇ ਹੋ। ਯਹੋਵਾਹ ਦੇ ਪਰਬਤ ਵੱਲ ਤੁਰੇ ਜਾਂਦੇ ਤੁਸੀਂ ਬਹੁਤ ਪ੍ਰਸੰਨ ਹੋ। ਤੁਸੀਂ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੀ ਉਪਾਸਨਾ ਲਈ ਜਾਂਦੇ ਹੋਏ ਤੇ ਵੰਝਲੀ ਨੂੰ ਸੁਣਦੇ ਹੋਏ ਬਹੁਤ ਪ੍ਰਸੰਨ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੁਹਾਡਾ ਗੀਤ ਹੋਵੇਗਾ, ਜਿਵੇਂ ਪਵਿੱਤ੍ਰ ਪਰਬ ਦੀ ਰਾਤ ਵਿੱਚ ਹੁੰਦਾ ਹੈ, ਅਤੇ ਦਿਲ ਦੀ ਅਨੰਦਤਾ, ਜਿਵੇਂ ਕੋਈ ਬੰਸਰੀ ਨਾਲ ਇਸਰਾਏਲ ਦੀ ਚਟਾਨ ਵੱਲ ਯਹੋਵਾਹ ਦੇ ਪਹਾੜ ਉੱਤੇ ਚੱਲਿਆ ਆਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਗੀਤ ਗਾਓਗੇ, ਜਿਵੇਂ ਪਵਿੱਤਰ ਪਰਬ ਦੀ ਰਾਤ ਵਿੱਚ ਗਾਉਂਦੇ ਹੋ, ਅਤੇ ਤੁਹਾਡੇ ਦਿਲ ਉਸੇ ਤਰ੍ਹਾਂ ਅਨੰਦ ਹੋਣਗੇ, ਜਿਵੇਂ ਕੋਈ ਬੰਸਰੀ ਵਜਾਉਂਦੇ ਹੋਏ ਇਸਰਾਏਲ ਦੀ ਚੱਟਾਨ ਵੱਲ ਯਹੋਵਾਹ ਦੇ ਪਰਬਤ ਉੱਤੇ ਚੱਲਿਆ ਆਉਂਦਾ ਹੈ।