Isaiah 30:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਵਾ ਨੂੰ ਕਾਫ਼ੀ ਚਿਰ ਪਹਿਲਾਂ ਹੀ ਤਿਆਰ ਕਰ ਦਿੱਤਾ ਗਿਆ ਹੈ। ਇਹ ਰਾਜੇ ਲਈ ਤਿਆਰ ਹੈ। ਇਸ ਨੂੰ ਬਹੁਤ ਡੂੰਘਾ ਅਤੇ ਚੌੜਾ ਬਣਾਇਆ ਗਿਆ ਸੀ। ਓੱਥੇ ਲੱਕੜੀਆਂ ਅਤੇ ਅੱਗ ਦਾ ਵੱਡਾ ਢੇਰ ਹੈ। ਅਤੇ ਯਹੋਵਾਹ ਦਾ ਆਤਮਾ ਬਲਦੀ ਹੋਈ ਗੰਧਕ ਦੀ ਨਦੀ ਵਾਂਗ ਆਵੇਗਾ ਅਤੇ ਇਸ ਨੂੰ ਸਾੜ ਸੁੱਟੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਪਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਪਾਤਸ਼ਾਹ ਲਈ ਡੂੰਘਾ ਤੇ ਖੁਲ੍ਹਾ ਕਰ ਕੇ ਠਹਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਙੁ ਉਹ ਨੂੰ ਸੁਲਗਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਾਚੀਨ ਸਮੇਂ ਤੋਂ ਇੱਕ ਸਿਵਾ ਤਿਆਰ ਹੈ, ਹਾਂ, ਉਹ ਰਾਜੇ ਦੇ ਲਈ ਡੂੰਘਾ ਤੇ ਖੁੱਲ੍ਹਾ ਕਰ ਕੇ ਠਹਿਰਾਇਆ ਗਿਆ ਹੈ, ਉਹ ਦੀ ਚਿਤਾ ਅੱਗ ਅਤੇ ਬਹੁਤ ਲੱਕੜਾਂ ਦੀ ਹੈ, ਯਹੋਵਾਹ ਦਾ ਸਾਹ ਗੰਧਕ ਦੀ ਧਾਰ ਵਾਂਗੂੰ ਉਹ ਨੂੰ ਸੁਲਗਾਵੇਗਾ।