Isaiah 30:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨਿਜੀਵ ਦੇ ਜਾਨਵਰਾਂ ਬਾਰੇ ਉਦਾਸ ਸੰਦੇਸ਼: ਨਿਜੀਵ ਇੱਕ ਖਤਰਨਾਕ ਜਗ੍ਹਾ ਹੈ। ਇਹ ਸ਼ੇਰਾਂ, ਜ਼ਹਿਰੀਲੇ ਸੱਪਾਂ ਅਤੇ ਫ਼ਨੀਅਰ ਸੱਪਾਂ ਨਾਲ ਭਰੀ ਹੋਈ ਹੈ। ਪਰ ਕੁਝ ਲੋਕ ਨਿਜੀਵ ਵਿੱਚੋਂ ਹੋ ਕੇ ਯਾਤਰਾ ਕਰ ਰਹੇ ਹਨ ਉਹ ਇੱਕ ਅਜਿਹੀ ਕੌਮ ਵੱਲ ਜਾ ਰਹੇ ਹਨ ਜੋ ਉਨ੍ਹਾਂ ਦੀ ਮਦਦ ਨਹੀਂ ਕਰ ਸੱਕਦੀ। ਉਨ੍ਹਾਂ ਲੋਕਾਂ ਨੇ ਆਪਣਾ ਖਜ਼ਾਨਾ ਊਠਾਂ ਦੀਆਂ ਪਿੱਠਾ ਉੱਤੇ ਲਦਿਆ ਹੋਇਆ ਹੈ। ਇਸਦਾ ਅਰਬ ਇਹ ਹੈ ਕਿ ਲੋਕ ਉਸ ਕੌਮ ਉੱਤੇ ਨਿਰਭਰ ਕਰ ਰਹੇ ਹਨ ਜਿਹੜੀ ਸਹਾਇਤਾ ਨਹੀਂ ਕਰ ਸੱਕਦੀ।
Punjabi Bible 2016 - ਪਵਿੱਤਰ ਬਾਈਬਲ O.V.
ਦੱਖਣੀ ਡੰਗਰਾਂ ਲਈ ਅਗੰਮ ਵਾਕ, - ਦੁਖ ਅਤੇ ਕਸ਼ਟ ਦੇ ਦੇਸ ਥਾਣੀ, ਜਿੱਥੋਂ ਬਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਓਹ ਜੁਆਨ ਖੋਤਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਉੱਠਾਂ ਦੇ ਕੁਹਾਨਾਂ ਉੱਤੇ ਆਪਣੇ ਖ਼ਜ਼ਾਨੇ, ਓਸ ਕੌਮ ਵੱਲ ਜਿਹੜੀ ਲਾਭਦਾਇਕ ਨਹੀਂ ਚੁੱਕੀ ਲਈ ਜਾਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੱਖਣੀ ਪਸ਼ੂਆਂ ਦੇ ਵਿਖੇ ਅਗੰਮ ਵਾਕ, - ਦੁੱਖ ਅਤੇ ਕਸ਼ਟ ਦੇ ਦੇਸ ਵਿੱਚੋਂ, ਜਿੱਥੋਂ ਬੱਬਰ ਸ਼ੇਰ ਤੇ ਸ਼ੇਰਨੀ, ਨਾਗ ਅਤੇ ਉੱਡਣ ਵਾਲਾ ਸੱਪ ਆਉਂਦੇ ਹਨ, ਉਹ ਜੁਆਨ ਗਧਿਆਂ ਦੀ ਪਿੱਠ ਉੱਤੇ ਆਪਣਾ ਧਨ, ਅਤੇ ਊਠਾਂ ਦੇ ਕੁਹਾਨਾਂ ਉੱਤੇ ਆਪਣੇ ਖਜ਼ਾਨੇ, ਉਸ ਕੌਮ ਵੱਲ ਚੁੱਕੀ ਲਈ ਜਾਂਦੇ ਹਨ ਜਿਹੜੀ ਲਾਭਦਾਇਕ ਨਹੀਂ!