Isaiah 31:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਹਾਇਤਾ ਲਈ ਮਿਸਰ ਵੱਲ ਜਾਂਦੇ ਲੋਕਾਂ ਨੂੰ ਦੇਖੋ। ਲੋਕ ਘੋੜੇ ਮੰਗਦੇ ਹਨ। ਉਹ ਸੋਚਦੇ ਨੇ ਕਿ ਘੋੜੇ ਉਨ੍ਹਾਂ ਨੂੰ ਬਚਾ ਲੈਣਗੇ। ਲੋਕਾਂ ਨੂੰ ਉਮੀਦ ਹੈ ਕਿ ਮਿਸਰ ਦੇ ਰੱਥ ਅਤੇ ਘੋੜਸਵਾਰ ਫ਼ੌਜੀ ਉਨ੍ਹਾਂ ਦੀ ਰਾਖੀ ਕਰਨਗੇ। ਲੋਕ ਸੋਚਦੇ ਹਨ ਕਿ ਉਹ ਸੁਰੱਖਿਅਤ ਹਨ ਕਿਉਂ ਕਿ ਉਹ ਫ਼ੌਜ ਬਹੁਤ ਵੱਡੀ ਹੈ। ਲੋਕ ਇਸਰਾਏਲ ਦੇ ਪਵਿੱਤਰ ਪੁਰੱਖ (ਪਰਮੇਸ਼ੁਰ) ਉੱਤੇ ਭਰੋਸਾ ਨਹੀਂ ਕਰਦੇ। ਲੋਕ ਯਹੋਵਾਹ ਪਾਸੋਂ ਸਹਾਇਤਾ ਨਹੀਂ ਮੰਗਦੇ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਓਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਏਸ ਲਈ ਕਿ ਓਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਓਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹਨਾਂ ਉੱਤੇ ਜਿਹੜੇ ਸਹਾਇਤਾ ਲਈ ਮਿਸਰ ਨੂੰ ਜਾਂਦੇ ਹਨ! ਅਤੇ ਘੋੜਿਆਂ ਉੱਤੇ ਆਸ ਰੱਖਦੇ ਹਨ, ਅਤੇ ਰਥਾਂ ਉੱਤੇ ਭਰੋਸਾ ਕਰਦੇ ਹਨ, ਇਸ ਲਈ ਕਿ ਉਹ ਬਥੇਰੇ ਹਨ, ਅਤੇ ਘੋੜ ਚੜ੍ਹਿਆਂ ਉੱਤੇ ਕਿ ਉਹ ਅੱਤ ਤਕੜੇ ਹਨ! ਪਰ ਇਸਰਾਏਲ ਦੇ ਪਵਿੱਤਰ ਪੁਰਖ ਵੱਲ ਨਹੀਂ ਤੱਕਦੇ, ਨਾ ਯਹੋਵਾਹ ਨੂੰ ਭਾਲਦੇ ਹਨ।