Isaiah 31:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਦੱਸਿਆ, “ਜਦੋਂ ਕੋਈ ਸ਼ੇਰ ਜਾਂ ਸ਼ੇਰ ਦਾ ਬੱਚਾ ਕਿਸੇ ਜਾਨਵਰ ਨੂੰ ਖਾਣ ਲਈ ਫੜਦਾ ਹੈ ਤਾਂ ਸ਼ੇਰ ਮਰੇ ਹੋਏ ਜਾਨਵਰ ਉੱਤੇ ਖੜ੍ਹਾ ਹੋ ਜਾਂਦਾ ਹੈ ਅਤੇ ਗਰਜਦਾ ਹੈ। ਉਸ ਸਮੇਂ ਕੋਈ ਵੀ ਚੀਜ਼ ਉਸ ਮਹਾਨ ਸ਼ੇਰ ਨੂੰ ਭੈਭੀਤ ਨਹੀਂ ਕਰ ਸੱਕਦੀ। ਜੇ ਬੰਦੇ ਆ ਕੇ ਸ਼ੇਰ ਉੱਤੇ ਚੀਖਦੇ ਹਨ ਤਾਂ ਵੀ ਸ਼ੇਰ ਨਹੀਂ ਡਰਦਾ। ਲੋਕ ਭਾਵੇਂ ਬਹੁਤ ਵੱਡਾ ਸ਼ੋਰ ਮਚਾਉਣ ਪਰ ਸ਼ੇਰ ਨਹੀਂ ਭੱਜੇਗਾ।” ਓਸ ਤਰ੍ਹਾਂ, ਸਰਬ ਸ਼ਕਤੀਮਾਨ ਯਹੋਵਾਹ ਸੀਯੋਨ ਪਰਬਤ ਉੱਤੇ ਉਤਰੇਗਾ। ਯਹੋਵਾਹ ਉਸ ਪਹਾੜੀ ਉੱਤੇ ਲੜੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੈਨੂੰ ਐਉਂ ਆਖਦਾ ਹੈ, ਜਿਵੇਂ ਸ਼ੇਰ ਬਬਰ ਯਾ ਜੁਆਨ ਸ਼ੇਰ ਬਬਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਉਹ ਓਹਨਾਂ ਦੇ ਸ਼ੋਰ ਤੋਂ ਨਹੀਂ ਡੈਂਬਰੇਗਾ, ਨਾ ਓਹਨਾਂ ਦੇ ਰੌਲੇ ਤੋਂ ਘਾਬਰੇਗਾ, ਤਿਵੇਂ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਜੁੱਧ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਮੈਨੂੰ ਇਹ ਆਖਿਆ ਹੈ, ਜਿਵੇਂ ਬੱਬਰ ਸ਼ੇਰ ਜਾਂ ਜੁਆਨ ਬੱਬਰ ਸ਼ੇਰ ਆਪਣੇ ਸ਼ਿਕਾਰ ਉੱਤੇ ਘੂਰਦਾ ਹੈ, ਅਤੇ ਭਾਵੇਂ ਅਯਾਲੀਆਂ ਦੀ ਭੀੜ ਉਹ ਦੇ ਵਿਰੁੱਧ ਸੱਦੀ ਜਾਵੇ, ਤਾਂ ਵੀ ਉਹ ਉਹਨਾਂ ਦੇ ਸ਼ੋਰ ਤੋਂ ਨਹੀਂ ਡਰੇਗਾ, ਨਾ ਉਹਨਾਂ ਦੇ ਰੌਲ਼ੇ ਤੋਂ ਘਬਰਾਵੇਗਾ, ਉਸੇ ਤਰ੍ਹਾਂ ਹੀ ਸੈਨਾਂ ਦਾ ਯਹੋਵਾਹ ਉਤਰੇਗਾ, ਭਈ ਉਹ ਸੀਯੋਨ ਪਰਬਤ ਉੱਤੇ ਅਤੇ ਉਹ ਦੇ ਟਿੱਬੇ ਉੱਤੇ ਯੁੱਧ ਕਰੇ।