Isaiah 32:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਔਰਤੋਂ, ਤੁਸੀਂ ਹੁਣ ਸ਼ਾਂਤ ਹੋ, ਪਰ ਤੁਹਾਨੂੰ ਭੈਭੀਤ ਹੋ ਜਾਣਾ ਚਾਹੀਦਾ ਹੈ! ਔਰਤੋਂ, ਤੁਸੀਂ ਹੁਣ ਸੁਰੱਖਿਅਤ ਮਹਿਸੂਸ ਕਰਦੀਆਂ ਹੋ ਪਰ ਤੁਹਾਨੂੰ ਫ਼ਿਕਰ ਕਰਨਾ ਚਾਹੀਦਾ ਹੈ! ਆਪਣੇ ਸੁੰਦਰ ਕੱਪੜੇ ਲਾਹ ਕੇ ਉਦਾਸੀ ਦੇ ਵਸਤਰ ਪਾ ਲਵੋ। ਆਪਣੀ ਕਮਰ ਦੁਆਲੇ ਉਨ੍ਹਾਂ ਕੱਪੜਿਆਂ ਨੂੰ ਲਪੇਟ ਲਵੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਲਾਪਰਵਾਹੋ ਕੰਬੋ! ਹੇ ਨਿਚਿੰਤਣੀਓ, ਘਬਰਾ ਜਾਓ! ਕੱਪੜੇ ਲਾਹੋ, ਨੰਗੀਆਂ ਹੋ ਜਾਓ, ਆਪਣੇ ਲੱਕਾਂ ਉੱਤੇ ਪੇਟੀਆਂ ਪਾ ਲਓ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਲਾਪਰਵਾਹੋ, ਕੰਬੋ! ਹੇ ਨਿਸਚਿੰਤਣੀਓ, ਘਬਰਾ ਜਾਓ! ਆਪਣੇ ਸੋਹਣੇ ਕੱਪੜੇ ਲਾਹ ਸੁੱਟੋ, ਆਪਣੇ ਲੱਕਾਂ ਉੱਤੇ ਤੱਪੜ ਬੰਨ੍ਹ ਲਓ!