Isaiah 33:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਕ ਅਤੇ ਇਮਾਨਦਾਰ ਬੰਦੇ ਜਿਹੜੇ ਪੈਸੇ ਲਈ ਹੋਰਾਂ ਨੂੰ ਨੁਕਸਾਨ ਪਹੁੰਚਾਣ ਤੋਂ ਇਨਕਾਰ ਕਰਦੇ ਹਨ ਉਹੀ ਇਸ ਅਗਨੀ ਵਿੱਚੋਂ ਸਲਾਮਤ ਬਚਣਗੇ। ਉਹ ਲੋਕ ਰਿਸ਼ਵਤ ਲੈਣ ਤੋਂ ਇਨਕਾਰ ਕਰਦੇ ਹਨ। ਉਹ ਲੋਕ ਹੋਰਾਂ ਲੋਕਾਂ ਨੂੰ ਕਤਲ ਕਰਨ ਦੀਆਂ ਵਿਉਂਤਾਂ ਨੂੰ ਸੁਣਨ ਤੋਂ ਇਨਕਾਰ ਕਰਦੇ ਹਨ। ਉਹ ਲੋਕ ਮੰਦੇ ਕੰਮਾਂ ਦੀਆਂ ਯੋਜਨਾਵਾਂ ਵੱਲ ਝਾਕਣ ਤੋਂ ਵੀ ਇਨਕਾਰ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਵੱਢੀ ਲੈਣ ਤੋਂ ਆਪਣਾ ਹੱਥ ਛਿੜਦਾ ਹੈ, ਖੂਨ ਦੇ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜਿਹੜਾ ਧਰਮ ਨਾਲ ਚੱਲਦਾ, ਜਿਹੜਾ ਸਿੱਧੀਆਂ ਗੱਲਾਂ ਕਰਦਾ, ਜਿਹੜਾ ਜ਼ੁਲਮ ਦੀ ਕਮਾਈ ਨੂੰ ਤੁੱਛ ਜਾਣਦਾ, ਜਿਹੜਾ ਰਿਸ਼ਵਤ ਲੈਣ ਤੋਂ ਆਪਣਾ ਹੱਥ ਖਿੱਚਦਾ ਹੈ, ਖੂਨ ਦੀ ਗੱਲ ਸੁਣਨ ਤੋਂ ਆਪਣੇ ਕੰਨ ਬੰਦ ਕਰਦਾ ਹੈ, ਅਤੇ ਬਦੀ ਦੇ ਵੇਖਣ ਤੋਂ ਆਪਣੀਆਂ ਅੱਖਾਂ ਮੀਟ ਲੈਂਦਾ ਹੈ।