Isaiah 33:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂਕਿ ਸ਼ਕਤੀਸ਼ਾਲੀ ਯਹੋਵਾਹ ਓੱਥੇ ਹੈ। ਉਹ ਧਰਤੀ ਚਸ਼ਮਿਆਂ ਅਤੇ ਚੌੜੀਆਂ ਨਦੀਆਂ ਦੀ ਧਰਤੀ ਹੈ। ਪਰ ਉਨ੍ਹਾਂ ਨਦੀਆਂ ਵਿੱਚ ਦੁਸ਼ਮਣ ਦੀਆਂ ਕਿਸ਼ਤੀਆਂ ਜਾਂ ਤਾਕਤਵਰ ਜਹਾਜ਼ ਨਹੀਂ ਹੋਣਗੇ। ਤੁਸੀਂ ਲੋਕ ਜਿਹੜੇ ਉਨ੍ਹਾਂ ਕਿਸ਼ਤੀਆਂ ਉੱਤੇ ਕੰਮ ਕਰਦੇ ਹੋ ਰੱਸਿਆਂ ਨਾਲ ਆਪਣਾ ਕੰਮ ਛੱਡ ਸੱਕਦੇ ਹੋ। ਤੁਸੀਂ ਇੰਨਾ ਮਜ਼ਬੂਤ ਮਸਤੂਲ ਨਹੀਂ ਬਣਾ ਸੱਕਦੇ ਅਤੇ ਤੁਸੀਂ ਆਪਣੀ ਯਾਤਰਾ ਆਰੰਭ ਨਹੀਂ ਕਰ ਸੱਕੋਗੇ। ਕਿਉਂ ਕਿ ਯਹੋਵਾਹ ਸਾਡਾ ਨਿਆਂਪਾਲਕ ਹੈ ਅਤੇ ਉਹ ਸਾਡੇ ਨੇਮ ਬਣਾਉਂਦਾ ਹੈ। ਯਹੋਵਾਹ ਸਾਡਾ ਰਾਜਾ ਹੈ। ਉਹ ਸਾਨੂੰ ਬਚਾਉਂਦਾ ਹੈ। ਇਸ ਲਈ ਯਹੋਵਾਹ ਸਾਨੂੰ ਕਾਫ਼ੀ ਦੌਲਤ ਦੇਵੇਗਾ। ਵਿਕਲਾਂਗ ਬੰਦੇ ਵੀ ਲੜਾਈ ਵਿੱਚ ਵੱਡੀ ਦੌਲਤ ਜਿੱਤਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉੱਥੇ ਯਹੋਵਾਹ ਸ਼ਾਨ ਵਿੱਚ ਸਾਡੇ ਅੰਗ-ਸੰਗ ਹੋਵੇਗਾ, ਜਿੱਥੇ ਚੌੜੀਆਂ ਨਦੀਆਂ ਅਤੇ ਦਰਿਆ ਹਨ, ਜਿੱਥੇ ਕੋਈ ਚੱਪੂਆਂ ਵਾਲੀ ਬੇੜੀ ਨਾ ਚੱਲੇਗੀ, ਜਿਹ ਦੇ ਉੱਤੇ ਕੋਈ ਸ਼ਾਨਦਾਰ ਜਹਾਜ਼ ਨਾ ਲੰਘੇਗਾ।