Isaiah 34:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੀ ਪੱਤ੍ਰੀ ਵੱਲ ਦੇਖੋ। ਪੜ੍ਹੋ ਉੱਥੇ ਕੀ ਲਿਖਿਆ ਹੋਇਆ ਹੈ। ਕੁਝ ਵੀ ਮਿਟਿਆ ਹੋਇਆ ਨਹੀਂ ਹੈ। ਉਸ ਪੱਤ੍ਰੀ ਵਿੱਚ ਇਹ ਲਿਖਿਆ ਹੈ ਕਿ ਉਹ ਜਾਨਵਰ ਸਾਰੇ ਇਕੱਠੇ ਹੋ ਜਾਣਗੇ। ਪਰਮੇਸ਼ੁਰ ਨੇ ਆਖਿਆ ਸੀ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ। ਇਸ ਲਈ ਪਰਮੇਸ਼ੁਰ ਦਾ ਆਤਮਾ ਉਨ੍ਹਾਂ ਨੂੰ ਇਕੱਠਿਆਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ, ਏਹਨਾਂ ਵਿੱਚੋਂ ਇੱਕ ਵੀ ਘੱਟ ਨਾ ਹੋਵੇਗੀ ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਏਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਓਹਨਾਂ ਨੂੰ ਇਕੱਠਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੀ ਪੁਸਤਕ ਵਿੱਚੋਂ ਭਾਲ ਕੇ ਪੜ੍ਹੋ ਇਹਨਾਂ ਵਿੱਚੋਂ ਇੱਕ ਵੀ ਗੱਲ ਘੱਟ ਨਾ ਹੋਵੇਗੀ, ਕਿਸੇ ਨੂੰ ਆਪਣੇ ਨਰ ਦੀ ਕਮੀ ਨਾ ਹੋਵੇਗੀ, ਕਿਉਂ ਜੋ ਮੇਰੇ ਹੀ ਮੂੰਹ ਨੇ ਇਹ ਹੁਕਮ ਦਿੱਤਾ ਹੈ, ਅਤੇ ਉਸੇ ਦੇ ਆਤਮਾ ਨੇ ਉਹਨਾਂ ਨੂੰ ਇਕੱਠਾ ਕੀਤਾ ਹੈ।