Isaiah 35:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਆਪਣੇ ਲੋਕਾਂ ਨੂੰ ਆਜ਼ਾਦ ਕਰ ਦੇਵੇਗਾ! ਅਤੇ ਉਹ ਲੋਕ ਪਰਤ ਕੇ ਉਸ ਕੋਲ ਆ ਜਾਣਗੇ। ਜਦੋਂ ਲੋਕ ਸੀਯੋਨ ਵਿੱਚ ਆਉਣਗੇ ਤਾਂ ਖੁਸ਼ ਹੋਣਗੇ। ਉਹ ਲੋਕ ਸਦਾ ਲਈ ਖੁਸ਼ ਹੋਣਗੇ। ਉਨ੍ਹਾਂ ਦੀ ਖੁਸ਼ੀ ਉਨ੍ਹਾਂ ਦੇ ਸਿਰ ਉੱਤੇ ਤਾਜ ਵਾਂਗ ਹੋਵੇਗੀ। ਉਨ੍ਹਾਂ ਦੀ ਖੁਸ਼ੀ ਅਤੇ ਆਨੰਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਭਰਪੂਰ ਕਰ ਦੇਣਗੇ। ਦੁੱਖ ਤੇ ਉਦਾਸੀ ਦੂਰ ਬਹੁਤ ਦੂਰ ਚਲੀ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਓਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਅਨੰਤ ਅਨੰਦ ਓਹਨਾਂ ਦੇ ਸਿਰਾਂ ਉੱਤੇ ਹੋਵੇਗਾ। ਓਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹੂੰਗਾ ਨੱਠ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦੇ ਮੁੱਲ ਲਏ ਹੋਏ ਮੁੜ ਆਉਣਗੇ, ਉਹ ਜੈਕਾਰਿਆਂ ਨਾਲ ਸੀਯੋਨ ਨੂੰ ਆਉਣਗੇ, ਅਤੇ ਸਦੀਪਕ ਅਨੰਦ ਉਹਨਾਂ ਦੇ ਸਿਰਾਂ ਉੱਤੇ ਹੋਵੇਗਾ। ਉਹ ਖੁਸ਼ੀ ਅਤੇ ਅਨੰਦ ਪਰਾਪਤ ਕਰਨਗੇ, ਸੋਗ ਅਤੇ ਹਾਉਂਕੇ ਉੱਥੋਂ ਨੱਠ ਜਾਣਗੇ।