Isaiah 35:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮਾਰੂਬਲ ਖਿੜੇ ਹੋਏ ਫ਼ੁੱਲਾਂ ਨਾਲ ਭਰਪੂਰ ਹੋਵੇਗਾ ਅਤੇ ਆਪਣੀ ਖੁਸ਼ੀ ਜ਼ਾਹਰ ਕਰਨ ਲੱਗੇਗਾ। ਇਉਂ ਲੱਗੇਗਾ ਜਿਵੇਂ ਮਾਰੂਬਲ ਖੁਸ਼ੀ ਨਾਲ ਨੱਚ ਰਿਹਾ ਹੈ। ਮਾਰੂਬਲ ਲਬਾਨੋਨ ਦੇ ਜੰਗਲ, ਕਰਮਲ ਦੀ ਪਹਾੜੀ ਅਤੇ ਸ਼ਾਰੋਨ ਦੀ ਵਾਦੀ ਵਰਗਾ ਖੂਬਸੂਰਤ ਹੋਵੇਗਾ। ਇਹ ਇਸ ਲਈ ਵਾਪਰੇਗਾ ਕਿਉਂ ਕਿ ਸਮੂਹ ਲੋਕ ਯਹੋਵਾਹ ਦੀ ਪਰਤਾਪ ਦੇਖਣਗੇ। ਲੋਕ ਸਾਡੇ ਪਰਮੇਸ਼ੁਰ ਦੀ ਖੂਬਸੂਰਤੀ ਨੂੰ ਦੇਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਅਰ ਜੈਕਾਰਿਆਂ ਨਾਲ ਬਾਗ ਬਾਗ ਹੋਵੇਗਾ, ਲਬਾਨੋਨ ਦੀ ਉਪਮਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ, ਉਹ ਨੂੰ ਦਿੱਤੀ ਜਾਵੇਗੀ, ਓਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਬਹੁਤਾ ਖਿੜੇਗਾ, ਅਤੇ ਖੁਸ਼ੀ ਤੇ ਜੈਕਾਰਿਆਂ ਨਾਲ ਬਾਗ-ਬਾਗ ਹੋਵੇਗਾ, ਲਬਾਨੋਨ ਦੀ ਸ਼ੋਭਾ, ਕਰਮਲ ਅਤੇ ਸ਼ਾਰੋਨ ਦੀ ਸ਼ਾਨ ਉਹ ਨੂੰ ਦਿੱਤੀ ਜਾਵੇਗੀ, ਉਹ ਯਹੋਵਾਹ ਦਾ ਪਰਤਾਪ, ਸਾਡੇ ਪਰਮੇਸ਼ੁਰ ਦੀ ਸ਼ਾਨ ਵੇਖਣਗੇ।