Isaiah 35:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਭੈਭੀਤ ਹਨ ਅਤੇ ਉਲਝੇ ਹੋਏ ਹਨ। ਉਨ੍ਹਾਂ ਲੋਕਾਂ ਨੂੰ ਆਖੋ, “ਤਕੜੇ ਬਣੋ! ਭੈਭੀਤ ਨਾ ਹੋਵੋ!” ਦੇਖੋ ਤੁਹਾਡਾ ਪਰਮੇਸ਼ੁਰ ਤੁਹਾਡੇ ਦੁਸ਼ਮਣਾਂ ਨੂੰ ਸਜ਼ਾ ਦੇਣ ਲਈ ਆਵੇਗਾ। ਉਹ ਆਵੇਗਾ ਅਤੇ ਤੁਹਾਨੂੰ ਤੁਹਾਡਾ ਇਨਾਮ ਦੇਵੇਗਾ। ਯਹੋਵਾਹ ਤੁਹਾਨੂੰ ਬਚਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਧੜਕਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਬਦਲੇ ਨਾਲ, ਸਗੋਂ ਪਰਮੇਸ਼ੁਰ ਦੇ ਵੱਟੇ ਨਾਲ ਆਵੇਗਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਬਰਾਉਂਦੇ ਦਿਲ ਵਾਲਿਆਂ ਨੂੰ ਆਖੋ, ਤਕੜੇ ਹੋਵੋ! ਨਾ ਡਰੋ! ਆਪਣੇ ਪਰਮੇਸ਼ੁਰ ਨੂੰ ਵੇਖੋ! ਉਹ ਬਦਲਾ ਲੈਣ ਲਈ, ਅਤੇ ਫਲ ਦੇਣ ਲਈ ਆ ਰਿਹਾ, ਉਹ ਆਵੇਗਾ ਅਤੇ ਤੁਹਾਨੂੰ ਬਚਾਵੇਗਾ।