Isaiah 36:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਦੇ ਇਨ੍ਹਾਂ ਸ਼ਬਦਾਂ ਵੱਲ ਧਿਆਨ ਨਾ ਦਿਓ। ਅੱਸ਼ੂਰ ਦੇ ਰਾਜੇ ਨੂੰ ਸੁਣੋ। ਅੱਸ਼ੂਰ ਦਾ ਰਾਜਾ ਆਖਦਾ ਹੈ, “ਸਾਨੂੰ ਇੱਕ ਇਕਰਾਰਨਾਮਾ ਕਰਨਾ ਚਾਹੀਦਾ ਹੈ। ਤੁਹਾਨੂੰ ਲੋਕਾਂ ਨੂੰ ਸ਼ਹਿਰ ਵਿੱਚੋਂ ਬਾਹਰ ਨਿਕਲ ਕੇ ਮੇਰੇ ਕੋਲ ਆ ਜਾਣਾ ਚਾਹੀਦਾ ਹੈ। ਫ਼ੇਰ ਹਰ ਬੰਦਾ ਘਰ ਜਾਣ ਲਈ ਆਜ਼ਾਦ ਹੋਵੇਗਾ। ਹਰ ਬੰਦਾ ਆਪਣੀ ਵੇਲ ਦੇ ਅੰਗੂਰ ਖਾਣ ਲਈ ਸੁਤੰਤਰ ਹੋਵੇਗਾ। ਅਤੇ ਹਰ ਬੰਦਾ ਆਪਣੇ ਅੰਜੀਰ ਦੇ ਰੁੱਖ ਤੋਂ ਅੰਜੀਰ ਖਾਣ ਲਈ ਸੁਤੰਤਰ ਹੋਵੇਗਾ। ਹਰ ਬੰਦਾ ਆਪਣੇ ਖੂਹ ਦਾ ਪਾਣੀ ਪੀਣ ਲਈ ਸੁਤੰਤਰ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਪਾਤਸ਼ਾਹ ਐਉਂ ਫ਼ਰਮਾਉਂਦਾ ਹੈ ਕਿ ਮੇਰੇ ਕੋਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਰ ਹਰ ਕੋਈ ਆਪਣੇ ਹੀ ਹੰਜੀਰ ਦੇ ਰੁੱਖ ਤੋਂ ਖਾਵੇਗਾ ਅਰ ਹਰ ਕੋਈ ਆਪਣੇ ਹੀ ਚੁਬੱਚੇ ਦਾ ਪਾਣੀ ਪੀਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਦੀ ਨਾ ਸੁਣੋ ਕਿਉਂ ਜੋ ਅੱਸ਼ੂਰ ਦਾ ਰਾਜਾ ਇਹ ਆਖਦਾ ਹੈ ਕਿ ਮੇਰੇ ਨਾਲ ਸੁਲਾਹ ਕਰੋ ਅਤੇ ਨਿੱਕਲ ਕੇ ਮੇਰੇ ਕੋਲ ਆਓ, ਤਾਂ ਤੁਹਾਡੇ ਵਿੱਚੋਂ ਹਰ ਕੋਈ ਆਪਣੀ ਦਾਖ ਦੀ ਵੇਲ ਤੋਂ ਅਤੇ ਆਪਣੇ ਹੀ ਹੰਜ਼ੀਰ ਦੇ ਰੁੱਖ ਤੋਂ ਫਲ ਖਾਵੇਗਾ ਅਤੇ ਹਰ ਕੋਈ ਆਪਣੇ ਹੀ ਹੌਦ ਦਾ ਪਾਣੀ ਪੀਵੇਗਾ।