Isaiah 36:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਪਰ ਸ਼ਾਇਦ ਤੁਸੀਂ ਆਖੋ, “ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਸਹਾਇਤਾ ਲਈ ਭਰੋਸਾ ਕਰ ਰਹੇ ਹਾਂ।” ਪਰ ਮੈਂ ਜਾਣਦਾ ਹਾਂ ਕਿ ਹਿਜ਼ਕੀਯਾਹ ਨੇ ਉਹਨ੍ਹਾਂ ਜਗਵੇਦੀਆਂ ਅਤੇ ਉੱਚੀਆਂ ਥਾਵਾਂ ਨੂੰ ਤਬਾਹ ਕੀਤਾ ਸੀ ਜਿੱਥੇ ਲੋਕ ਯਹੋਵਾਹ ਦੀ ਉਪਾਸਨਾ ਕਰਦੇ ਸਨ ਅਤੇ ਹਿਜ਼ਕੀਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਦੇ ਲੋਕਾਂ ਨੂੰ ਆਖਿਆ ਸੀ, “ਤੁਹਾਨੂੰ ਯਰੂਸ਼ਲਮ ਦੀ ਸਿਰਫ਼ ਇਸੇ ਹੀ ਇੱਕ ਜਗਵੇਦੀ ਉੱਤੇ ਉਪਾਸਨਾ ਕਰਨੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਤੂੰ ਮੈਨੂੰ ਆਖੇਂ ਭਈ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੇ ਭਰੋਸਾ ਰੱਖਦੇ ਹਾਂ ਤਾਂ ਕੀ ਉਹ ਉਹੋ ਨਹੀਂ ਹੈ ਜਿਹ ਦੇ ਉੱਚੇ ਥਾਵਾਂ ਅਰ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਰ ਯਰੂਸ਼ਲਮ ਨੂੰ ਆਖਿਆ ਹੈ, ਤੁਸੀਂ ਏਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜੇ ਤੂੰ ਮੈਨੂੰ ਆਖੇਂ ਕਿ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਰੱਖਦੇ ਹਾਂ, ਤਾਂ ਕੀ ਉਹ ਉਹੋ ਨਹੀਂ ਜਿਸ ਦੇ ਉੱਚੇ ਥਾਵਾਂ ਅਤੇ ਜਗਵੇਦੀਆਂ ਨੂੰ ਹਿਜ਼ਕੀਯਾਹ ਨੇ ਹਟਾ ਕੇ ਯਹੂਦਾਹ ਅਤੇ ਯਰੂਸ਼ਲਮ ਨੂੰ ਆਖਿਆ, ਤੁਸੀਂ ਇਸ ਜਗਵੇਦੀ ਅੱਗੇ ਮੱਥਾ ਟੇਕਿਆ ਕਰੋ?