Isaiah 36:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਫ਼ੇਰ ਵੀ ਤੁਸੀਂ ਮੇਰੇ ਮਾਲਕ ਦੇ ਸਭ ਤੋਂ ਛੋਟੇ ਦਰਜੇ ਦੇ ਅਧਿਕਾਰੀਆਂ ਵਿੱਚੋਂ ਕਿਸੇ ਇੱਕ ਨੂੰ ਵੀ ਨਹੀਂ ਹਰਾ ਸੱਕੋਗੇ! ਇਸ ਲਈ ਤੁਸੀਂ ਮਿਸਰ ਦੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਉੱਤੇ ਇੰਨਾ ਕਿਉਂ ਨਿਰਭਰ ਕਰ ਰਹੇ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਤੂੰ ਮੇਰੇ ਸੁਆਮੀ ਦੇ ਤੁੱਝ ਤੋਂ ਤੁੱਛ ਨੌਕਰਾਂ ਵਿੱਚੋਂ ਇੱਕ ਕਪਤਾਨ ਦਾ ਭੀ ਮੂੰਹ ਫੇਰ ਸੱਕੇਂਗਾ? ਯਾ ਕੀ ਤੂੰ ਆਪਣੀ ਵੱਲੋਂ ਰੱਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਤੂੰ ਕਿਵੇਂ ਮੇਰੇ ਸੁਆਮੀ ਦੇ ਛੋਟੇ ਤੋਂ ਛੋਟੇ ਨੌਕਰਾਂ ਵਿੱਚੋਂ ਇੱਕ ਕਪਤਾਨ ਨੂੰ ਵੀ ਹਰਾ ਸਕੇਂਗਾ? ਜਦ ਕਿ ਤੂੰ ਆਪ ਰਥਾਂ ਤੇ ਸਵਾਰਾਂ ਲਈ ਮਿਸਰ ਉੱਤੇ ਭਰੋਸਾ ਕੀਤਾ ਹੋਇਆ ਹੈ?