Isaiah 37:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਬੰਦਿਆਂ ਨੇ ਯਸਾਯਾਹ ਨੂੰ ਆਖਿਆ, “ਰਾਜੇ ਹਿਜ਼ਕੀਯਾਹ ਨੇ ਆਦੇਸ਼ ਦਿੱਤਾ ਹੈ ਕਿ ਅੱਜ ਦਾ ਦਿਨ ਗ਼ਮ ਅਤੇ ਉਦਾਸੀ ਦਾ ਖਾਸ ਦਿਨ ਹੋਵੇਗਾ। ਇਹ ਬਹੁਤ ਉਦਾਸ ਦਿਨ ਹੋਵੇਗਾ। ਇਹ ਉਸ ਦਿਨ ਵਰਗਾ ਹੋਵੇਗਾ ਜਦੋਂ ਬੱਚੇ ਦਾ ਜਨਮ ਤਾਂ ਹੋਣਾ ਹੁੰਦਾ ਹੈ ਪਰ ਉਹ ਬੱਚਾ ਮਾਤਾ ਦੇ ਗਰਭ ਵਿੱਚ ਬਾਹਰ ਆ ਸੱਕਣ ਦੀ ਸ਼ਕਤੀ ਨਹੀਂ ਰੱਖਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਉਂ ਆਖਦਾ ਹੈ ਕਿ ਏਹ ਦਿਨ ਦੁਖ, ਘੂਰ ਅਤੇ ਬੇਪਤੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਉਸ ਨੂੰ ਆਖਿਆ, ਹਿਜ਼ਕੀਯਾਹ ਇਹ ਆਖਦਾ ਹੈ ਕਿ ਇਹ ਦਿਨ ਦੁੱਖ, ਘੁਰਕੀ, ਅਤੇ ਸ਼ਰਮਿੰਦਗੀ ਦਾ ਦਿਨ ਹੈ ਕਿਉਂ ਜੋ ਬੱਚੇ ਤਾਂ ਜੰਮਣ ਵਾਲੇ ਹਨ ਪਰ ਜਣਨ ਦੀ ਸ਼ਕਤੀ ਨਹੀਂ ਰਹੀ।