Isaiah 37:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਅੱਸ਼ੂਰ ਦੇ ਰਾਜੇ ਬਾਰੇ ਇਹ ਆਖਦਾ ਹੈ: “ਉਹ ਇਸ ਸ਼ਹਿਰ ਵਿੱਚ ਨਹੀਂ ਆਵੇਗਾ। ਉਹ ਇਸ ਸ਼ਹਿਰ ਉੱਤੇ ਤੀਰ ਨਹੀਂ ਚਲਾਵੇਗਾ। ਉਹ ਇਸ ਸ਼ਹਿਰ ਅੰਦਰ ਢਾਲਾਂ ਨਹੀਂ ਲਿਆਵੇਗਾ। ਉਹ ਇਸ ਸ਼ਹਿਰ ਦੀਆਂ ਦੀਵਾਰਾਂ ਉੱਤੇ ਹਮਲਾ ਕਰਨ ਲਈ, ਮਿੱਟੀ ਦੀ ਢੇਰੀ ਨਹੀਂ ਉਸਾਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਅੱਸ਼ੂਰ ਦੇ ਪਾਤਸ਼ਾਹ ਦੇ ਵਿਖੇ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਬਾਣ ਚਲਾਵੇਗਾ, ਨਾ ਢਾਲ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਅੱਸ਼ੂਰ ਦੇ ਰਾਜੇ ਦੇ ਵਿਖੇ ਯਹੋਵਾਹ ਇਹ ਫ਼ਰਮਾਉਂਦਾ ਹੈ, - ਉਹ ਨਾ ਤਾਂ ਇਸ ਸ਼ਹਿਰ ਕੋਲ ਆਵੇਗਾ, ਨਾ ਐਥੇ ਤੀਰ ਚਲਾਵੇਗਾ, ਨਾ ਢਾਲ਼ ਲੈ ਕੇ ਉਹ ਦੇ ਉੱਤੇ ਧਾਵਾ ਕਰੇਗਾ, ਨਾ ਉਹ ਦੇ ਅੱਗੇ ਦਮਦਮਾ ਬਣਾਵੇਗਾ।