Isaiah 37:38 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ, ਸਨਹੇਰੀਬ ਆਪਣੇ ਦੇਵਤੇ, ਨਿਸਰੋਕ ਦੇ ਮੰਦਰ ਵਿੱਚ ਸੀ ਅਤੇ ਉਸਦੀ ਉਪਾਸਨਾ ਕਰ ਰਿਹਾ ਸੀ ਉਸ ਵੇਲੇ ਉਸ ਦੇ ਦੋ ਪੁੱਤਰਾਂ, ਅੰਦਰਮਲਕ ਅਤੇ ਸਰਸਰ ਨੇ ਉਸ ਨੂੰ ਤਲਵਾਰ ਨਾਲ ਕਤਲ ਕਰ ਦਿੱਤਾ। ਫ਼ੇਰ ਉਹ ਪੁੱਤਰ ਅਰਾਰਾਤ ਨੂੰ ਭੱਜ ਗਏ। ਇਸ ਲਈ ਸਨਹੇਰੀਬ ਦਾ ਪੁੱਤਰ ਏਸਰ-ਹੱਦੋਨ ਅੱਸ਼ੂਰ ਦਾ ਨਵਾਂ ਰਾਜਾ ਬਣ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਐਉਂ ਹੋਇਆ ਕਿ ਜਦ ਉਹ ਆਪਣੇ ਦਿਓਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ ਤਾਂ ਉਹ ਦੇ ਪੁੱਤ੍ਰਾਂ ਅਦਰੰਮਲਕ ਅਰ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਛੱਡਿਆ ਅਰ ਓਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਾਂ ਉਹ ਦਾ ਪੁੱਤ੍ਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਜਿਹਾ ਹੋਇਆ ਕਿ ਜਦ ਉਹ ਆਪਣੇ ਦੇਵਤੇ ਨਿਸਰੋਕ ਦੇ ਮੰਦਰ ਵਿੱਚ ਪੂਜਾ ਕਰ ਰਿਹਾ ਸੀ, ਤਾਂ ਇੱਕ ਦਿਨ ਉਹ ਦੇ ਪੁੱਤਰਾਂ ਅਦਰਮਲਕ ਅਤੇ ਸ਼ਰਸਰ ਨੇ ਉਹ ਨੂੰ ਤਲਵਾਰ ਨਾਲ ਵੱਢ ਦਿੱਤਾ ਅਤੇ ਉਹ ਅਰਾਰਾਤ ਦੇ ਦੇਸ ਨੂੰ ਭੱਜ ਗਏ। ਤਦ ਉਹ ਦਾ ਪੁੱਤਰ ਏਸਰ-ਹੱਦੋਨ ਉਹ ਦੇ ਥਾਂ ਰਾਜ ਕਰਨ ਲੱਗਾ।