Isaiah 37:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਮਾਂਡਰ ਦੇ ਮਾਲਿਕ, ਅੱਸ਼ੂਰ ਦੇ ਰਾਜੇ ਨੇ ਉਸ ਨੂੰ ਜੀਵਿਤ ਪਰਮੇਸ਼ੁਰ ਬਾਰੇ ਬੁਰਾ ਭਲਾ ਆਖਣ ਲਈ ਘਲਿਆ ਹੈ। ਸ਼ਾਇਦ ਤੁਹਾਡਾ ਯਹੋਵਾਹ ਪਰਮੇਸ਼ੁਰ ਉਨ੍ਹਾਂ ਸਾਰੀਆਂ ਗੱਲਾਂ ਨੂੰ ਸੁਣੇ। ਸ਼ਾਇਦ ਯਹੋਵਾਹ ਇਹ ਸਾਬਤ ਕਰ ਦੇਵੇ ਕਿ ਦੁਸਮਣ ਗ਼ਲਤ ਹੈ! ਇਸ ਲਈ ਉਨ੍ਹਾਂ ਬੰਦਿਆਂ ਲਈ ਪ੍ਰਾਰਥਨਾ ਕਰੋ ਜਿਹੜੇ ਹਾਲੇ ਤੱਕ ਜੀਵਿਤ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਖਬਰੇ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਪਾਤਸ਼ਾਹ ਨੇ ਘੱਲਿਆ ਹੈ ਭਈ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ ਸ਼ਾਇਤ ਉਹ ਓਹਨਾਂ ਉੱਤੇ ਝਿੜਕੇ। ਏਸ ਲਈ ਤੂੰ ਬਚਿਆਂ ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੋ ਸਕਦਾ ਹੈ ਯਹੋਵਾਹ ਤੇਰਾ ਪਰਮੇਸ਼ੁਰ ਰਬਸ਼ਾਕੇਹ ਦੀਆਂ ਗੱਲਾਂ ਸੁਣੇ ਜਿਸ ਨੂੰ ਉਹ ਦੇ ਸੁਆਮੀ ਅੱਸ਼ੂਰ ਦੇ ਰਾਜੇ ਨੇ ਭੇਜਿਆ ਹੈ ਕਿ ਜੀਉਂਦੇ ਪਰਮੇਸ਼ੁਰ ਨੂੰ ਬੋਲੀਆਂ ਮਾਰੇ ਅਤੇ ਜਿਹੜੀਆਂ ਗੱਲਾਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਸੁਣੀਆਂ ਹਨ, ਸ਼ਾਇਦ ਉਹ ਉਹਨਾਂ ਨੂੰ ਝਿੜਕੇ। ਇਸ ਲਈ ਤੂੰ ਬਚਿਆਂ-ਖੁਚਿਆਂ ਲਈ ਜੋ ਰਹਿ ਗਏ ਹਨ ਪ੍ਰਾਰਥਨਾ ਕਰ।