Isaiah 37:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਰਾਜੇ ਨੂੰ ਖਬਰ ਮਿਲੀ। ਖਬਰ ਵਿੱਚ ਆਖਿਆ ਗਿਆ ਸੀ, “ਇਬੋਪੀਆ ਦਾ ਰਾਜਾ ਤਿਰਹਾਕਾਹ ਤੇਰੇ ਨਾਲ ਲੜਨ ਲਈ ਆ ਰਿਹਾ ਹੈ।” ਇਸ ਲਈ ਅੱਸ਼ੂਰ ਦਾ ਰਾਜਾ ਲਾਕੀਸ਼ ਨੂੰ ਛੱਡ ਕੇ ਲਿਬਨਾਹ ਚੱਲਾ ਗਿਆ। ਕਮਾਂਡਰ ਨੇ ਇਹ ਗੱਲ ਸੁਣੀ, ਅਤੇ ਉਹ ਵੀ ਲਿਬਨਾਹ ਸ਼ਹਿਰ ਨੂੰ ਚੱਲਾ ਗਿਆ, ਜਿੱਥੇ ਅੱਸ਼ੂਰ ਦਾ ਰਾਜਾ ਯੁੱਧ ਕਰ ਰਿਹਾ ਸੀ। ਉਸ ਨੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਸੋ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਪਾਤਸ਼ਾਹ ਨੂੰ ਲਿਬਨਾਹ ਦੇ ਵਿਰੁੱਧ ਜੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਉੱਠ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਰਬਸ਼ਾਕੇਹ ਮੁੜ ਗਿਆ ਅਤੇ ਅੱਸ਼ੂਰ ਦੇ ਰਾਜੇ ਨੂੰ ਲਿਬਨਾਹ ਦੇ ਵਿਰੁੱਧ ਯੁੱਧ ਕਰਦਿਆਂ ਪਾਇਆ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਲਾਕੀਸ਼ ਤੋਂ ਚਲਾ ਗਿਆ ਹੈ।