Isaiah 38:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਹਿਜ਼ਕੀਯਾਹ ਬੀਮਾਰ ਹੋ ਗਿਆ ਅਤੇ ਮਰਨ ਕੰਢੇ ਪਹੁੰਚ ਗਿਆ। ਅਮੋਸ ਦਾ ਪੁੱਤਰ ਨਬੀ ਯਸਾਯਾਹ ਉਸ ਨੂੰ ਦੇਖਣ ਲਈ ਆਇਆ। ਯਸਾਯਾਹ ਨੇ ਰਾਜੇ ਨੂੰ ਆਖਿਆ, “ਯਹੋਵਾਹ ਨੇ ਮੈਨੂੰ ਇਹ ਗੱਲਾਂ ਤੈਨੂੰ ਦੱਸਣ ਲਈ ਆਖਿਆ ਸੀ: ‘ਤੂੰ ਛੇਤੀ ਹੀ ਮਰ ਜਾਵੇਂਗਾ। ਇਸ ਲਈ ਤੈਨੂੰ ਆਪਣੇ ਪਰਿਵਾਰ ਨੂੰ ਇਹ ਦੱਸ ਦੇਣਾ ਚਾਹੀਦਾ ਹੈ ਕਿ ਉਹ ਤੇਰੇ ਮਰਨ ਉਪਰੰਤ ਕੀ ਕਰਨ। ਤੂੰ ਫ਼ੇਰ ਰਾਜ਼ੀ ਨਹੀਂ ਹੋਵੇਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹੀਂ ਦਿਨੀਂ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਲੱਗਾ ਸੀ ਤਾਂ ਆਮੋਸ ਦਾ ਪੁੱਤ੍ਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਰ ਉਹ ਨੂੰ ਆਖਿਆ, ਯਹੋਵਾਹ ਐਉਂ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜੁੰਮੇਵਾਰੀ ਪਾ, ਕਿਉਂ ਜੋ ਤੂੰ ਮਰਨਾਊਂ ਹੈਂ ਅਰ ਬਚੇਂਗਾ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਦਿਨਾਂ ਵਿੱਚ ਹਿਜ਼ਕੀਯਾਹ ਬਿਮਾਰ ਹੋ ਕੇ ਮਰਨ ਵਾਲਾ ਸੀ, ਤਾਂ ਆਮੋਸ ਦਾ ਪੁੱਤਰ ਯਸਾਯਾਹ ਨਬੀ ਉਹ ਦੇ ਕੋਲ ਆਇਆ ਅਤੇ ਉਹ ਨੂੰ ਆਖਿਆ, ਯਹੋਵਾਹ ਇਹ ਆਖਦਾ ਹੈ ਕਿ ਤੂੰ ਆਪਣੇ ਘਰਾਣੇ ਉੱਤੇ ਜ਼ਿੰਮੇਵਾਰੀ ਪਾ, ਕਿਉਂ ਜੋ ਤੂੰ ਮਰਨ ਵਾਲਾ ਹੈਂ ਅਤੇ ਬਚੇਂਗਾ ਨਹੀਂ।