Isaiah 38:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਘਰ, ਮੇਰਾ ਆਜੜੀ ਵਾਲਾ ਤੰਬੂ ਪੁਟਿਆ ਜ੍ਜਾ ਰਿਹਾ ਹੈ ਤੇ ਮੇਰੇ ਕੋਲੋਂ ਖੋਹਿਆ ਜਾ ਰਿਹਾ ਹੈ। ਮੈਂ ਉਸ ਕੱਪੜੇ ਵਾਂਗ ਖਤਮ ਹੋ ਗਿਆ ਹਾਂ ਜਿਸ ਨੂੰ ਕੋਈ ਬੰਦਾ ਖੱਡੀ ਉੱਤੋਂ ਕੱਟ ਕੇ ਲਪੇਟ ਲੈਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਙੁ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਙੁ ਆਪਣਾ ਜੀਵਨ ਵਲ੍ਹੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਦਿਨ ਤੋਂ ਰਾਤ ਤੀਕ ਤੂੰ ਮੇਰਾ ਅੰਤ ਕਰ ਦੇਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰਾ ਡੇਰਾ ਪੁੱਟਿਆ ਗਿਆ, ਅਤੇ ਅਯਾਲੀ ਦੇ ਤੰਬੂ ਵਾਂਗੂੰ ਮੇਰੇ ਉੱਤੋਂ ਚੁੱਕਿਆ ਗਿਆ, ਮੈਂ ਜੁਲਾਹੇ ਵਾਂਗੂੰ ਆਪਣਾ ਜੀਵਨ ਲਪੇਟ ਲਿਆ, ਉਹ ਮੈਨੂੰ ਖੱਡੀ ਤੋਂ ਕੱਟ ਦੇਵੇਗਾ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।