Isaiah 39:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗੱਲਾਂ ਨੇ ਹਿਜ਼ਕੀਯਾਹ ਨੂੰ ਬਹੁਤ ਪ੍ਰਸੰਨ ਕੀਤਾ, ਇਸ ਲਈ ਉਸ ਨੇ ਲੋਕਾਂ ਨੂੰ ਆਪਣੇ ਖਜ਼ਾਨੇ ਦੀਆਂ ਸਾਰੀਆਂ ਕੀਮਤੀ ਚੀਜ਼ਾਂ ਦਿਖਾਈਆਂ। ਉਸ ਨੇ ਉਨ੍ਹਾਂ ਨੂੰ ਚਾਂਦੀ, ਸੋਨਾ, ਮਸਾਲੇ, ਮਹਿੰਗੇ ਅਤਰ, ਅਤੇ ਯੁੱਧ ਵਿੱਚ ਵਰਤੀਆਂ ਜਾਣ ਵਾਲੀਆਂ ਤਲਵਾਰਾਂ, ਬਰਛੇ ਅਤੇ ਉਹ ਸਾਰਾ ਕੁਝ ਦਿਖਾਇਆ ਜੋ ਉਸ ਨੇ ਆਪਣੇ ਘਰ ਅਤੇ ਰਾਜ ਵਿੱਚ ਬਚਾ ਕੇ ਰੱਖਿਆ ਹੋਇਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਓਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਓਹਨਾਂ ਨੂੰ ਆਪਣਾ ਤੋਸ਼ਾ ਖਾਨਾ ਵਿਖਾਇਆ, ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰਖਾਨਾ ਅਰ ਉਹ ਸਭ ਕੁਝ ਜੋ ਉਹ ਦੇ ਭੰਡਾਰਾ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੀ ਸਾਰੀ ਪਾਤਸ਼ਾਹੀ ਵਿੱਚ ਕੋਈ ਚੀਜ਼ ਨਹੀ ਸੀ ਜਿਹ ਨੂੰ ਹਿਜ਼ਕੀਯਾਹ ਨੇ ਓਹਨਾਂ ਨੂੰ ਨਹੀਂ ਵਿਖਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਉਹਨਾਂ ਦੇ ਕਾਰਨ ਅਨੰਦ ਹੋਇਆ ਅਤੇ ਉਹਨਾਂ ਨੂੰ ਆਪਣਾ ਸ਼ਾਹੀ ਖਜ਼ਾਨਾ ਵਿਖਾਇਆ ਅਰਥਾਤ ਚਾਂਦੀ, ਸੋਨਾ, ਮਸਾਲਾ, ਖ਼ਾਲਸ ਤੇਲ, ਆਪਣਾ ਸਾਰਾ ਸ਼ਸਤਰ-ਖ਼ਾਨਾ ਅਤੇ ਉਹ ਸਭ ਕੁਝ ਜੋ ਉਹ ਦੇ ਖਜ਼ਾਨਿਆਂ ਵਿੱਚ ਸੀ। ਉਹ ਦੇ ਮਹਿਲ ਵਿੱਚ ਅਤੇ ਉਹ ਦੇ ਸਾਰੇ ਰਾਜ ਵਿੱਚ ਅਜਿਹਾ ਕੁਝ ਨਹੀਂ ਸੀ ਜਿਸ ਨੂੰ ਹਿਜ਼ਕੀਯਾਹ ਨੇ ਉਹਨਾਂ ਨੂੰ ਨਹੀਂ ਵਿਖਾਇਆ।