Isaiah 4:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, “ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।”
Punjabi Bible 2016 - ਪਵਿੱਤਰ ਬਾਈਬਲ O.V.
ਓਸ ਦਿਨ ਸੱਤ ਤੀਵੀਆਂ ਇੱਕ ਮਰਦ ਨੂੰ ਏਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਉਂ ਤੋਂ ਸਦਾਈਏ। ਸਾਡੀ ਸ਼ਰਮਿੰਦਗੀ ਮਿਟਾਈਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਦਿਨ ਸੱਤ ਔਰਤਾਂ ਇੱਕ ਆਦਮੀ ਨੂੰ ਇਹ ਆਖ ਕੇ ਫੜ੍ਹਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਮ ਤੋਂ ਸਦਾਈਏ। ਸਾਡੀ ਅਣ ਵਿਆਹੀਆਂ ਦੀ ਸ਼ਰਮਿੰਦਗੀ ਦੂਰ ਕਰ।