Isaiah 4:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰੱਖਿਆ ਦਾ ਪਰਦਾ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਸੀਯੋਨ ਪਰਬਤ ਤੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਬੱਦਲ ਤੇ ਧੂੰਆਂ ਅਤੇ ਰਾਤ ਨੂੰ ਬਲਦੀ ਅੱਗ ਦਾ ਚਮਕਾਰਾ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਹੋਵੇਗੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਸੀਯੋਨ ਪਰਬਤ ਦੇ ਸਾਰੇ ਠਿਕਾਣੇ ਉੱਤੇ ਅਤੇ ਉਹ ਦੀਆਂ ਸੰਗਤਾਂ ਉੱਤੇ ਦਿਨ ਨੂੰ ਧੂੰਏਂ ਦਾ ਬੱਦਲ ਅਤੇ ਰਾਤ ਨੂੰ ਬਲਦੀ ਅੱਗ ਦਾ ਪ੍ਰਕਾਸ਼ ਰਚੇਗਾ ਅਤੇ ਸਾਰੀ ਮਹਿਮਾ ਉੱਤੇ ਇੱਕ ਚਾਨਣੀ ਵਾਂਗੂੰ ਹੋਵੇਗੀ।