Isaiah 40:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ? ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ? ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ? ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ? ਇਹ ਯਹੋਵਾਹ ਹੀ ਸੀ!
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ ਮਿਣਿਆ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤੱਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਆਪਣੀਆਂ ਚੁਲੀਆਂ ਨਾਲ ਸਮੁੰਦਰਾਂ ਨੂੰ ਮਿਣਿਆ ਹੈ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਤਰਾਜ਼ੂ ਵਿੱਚ ਤੋਲਿਆ ਹੈ?