Isaiah 41:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੁੱਲਵਾਨ ਯਹੂਦਾਹ, ਭੈਭੀਤ ਨਾ ਹੋ! ਮੇਰੇ ਪਿਆਰੇ ਇਸਰਾਏਲ ਦੇ ਬੰਦਿਓ, ਡਰੋ ਨਾ! ਮੈਂ ਸੱਚਮੁੱਚ ਤੁਹਾਡੀ ਸਹਾਇਤਾ ਕਰਾਂਗਾ।” ਯਹੋਵਾਹ ਨੇ ਖੁਦ ਆਖੀਆਂ ਇਹ ਗੱਲਾਂ। ਇਸਰਾਏਲ ਦਾ ਪਵਿੱਤਰ ਪੁਰੱਖ, ਉਹ ਜੋ ਤੁਹਾਨੂੰ ਬਚਾਉਂਦਾ ਹੈ, ਉਸ ਨੇ ਆਖੀਆਂ ਇਹ ਗੱਲਾਂ:
Punjabi Bible 2016 - ਪਵਿੱਤਰ ਬਾਈਬਲ O.V.
ਨਾ ਡਰ, ਹੇ ਯਾਕੂਬ ਕੀੜੇ, ਹੇ ਇਸਰਾਏਲ ਦੀ ਜੱਦ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਡਰ, ਹੇ ਕੀੜੇ ਵਰਗੇ ਯਾਕੂਬ, ਹੇ ਛੋਟੇ ਇਸਰਾਏਲ, ਨਾ ਡਰ! ਮੈਂ ਤੇਰੀ ਸਹਾਇਤਾ ਕਰਾਂਗਾ, ਯਹੋਵਾਹ ਦਾ ਵਾਕ ਹੈ, ਤੇਰਾ ਛੁਟਕਾਰਾ ਦੇਣ ਵਾਲਾ ਇਸਰਾਏਲ ਦਾ ਪਵਿੱਤਰ ਪੁਰਖ ਹੈ।