Isaiah 41:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਗਰੀਬ ਤੇ ਲੋੜਵਂਦ ਪਾਣੀ ਦੀ ਤਲਾਸ਼ ਕਰਦੇ ਨੇ ਪਰ ਉਨ੍ਹਾਂ ਨੂੰ ਇਹ ਕਿਤੇ ਵੀ ਨਹੀਂ ਮਿਲਦਾ। ਉਹ ਪਿਆਸੇ ਨੇ। ਉਨ੍ਹਾਂ ਦੀਆਂ ਜੀਭਾਂ ਖੁਸ਼ਕ ਹਨ। ਮੈਂ ਉਨ੍ਹਾਂ ਦੀਆਂ ਪ੍ਰਾਰਥਨਾਵਾਂ ਨੂੰ ਸੁਣਾਂਗਾ। ਮੈਂ ਉਨ੍ਹਾਂ ਨੂੰ ਛੱਡ ਕੇ ਨਹੀਂ ਜਾਵਾਂਗਾ ਤੇ ਮਰਨ ਨਹੀਂ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮਸਕੀਨ ਅਰ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਤਿਹਾ ਨਾਲ ਖੁਸ਼ਕ ਹਨ, ਮੈਂ ਯਹੋਵਾਹ ਓਹਨਾਂ ਨੂੰ ਉੱਤਰ ਦਿਆਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਸਕੀਨ ਅਤੇ ਕੰਗਾਲ ਪਾਣੀ ਭਾਲਦੇ ਹਨ ਪਰ ਹੈ ਨਹੀਂ, ਉਨ੍ਹਾਂ ਦੀਆਂ ਜੀਭਾਂ ਪਿਆਸ ਨਾਲ ਖੁਸ਼ਕ ਹਨ, ਮੈਂ ਯਹੋਵਾਹ ਉਹਨਾਂ ਨੂੰ ਉੱਤਰ ਦੇਵਾਂਗਾ, ਮੈਂ ਇਸਰਾਏਲ ਦਾ ਪਰਮੇਸ਼ੁਰ ਉਨ੍ਹਾਂ ਨੂੰ ਨਾ ਤਿਆਗਾਂਗਾ।