Isaiah 41:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਇਸਦੇ ਵਾਪਰਨ ਤੋਂ ਪਹਿਲਾਂ ਹੀ ਸਾਨੂੰ ਇਸ ਬਾਰੇ ਕਿਸਨੇ ਦੱਸਿਆ! ਉਸ ਨੂੰ, ਸਾਨੂੰ ਪਰਮੇਸ਼ੁਰ ਆਖਣਾ ਚਾਹੀਦਾ ਹੈ। ਕੀ ਤੁਹਾਡੀਆਂ ਮੂਰਤੀਆਂ ਵਿੱਚੋਂ ਕਿਸੇ ਇੱਕ ਨੇ ਵੀ ਇਹ ਗੱਲਾਂ ਦੱਸੀਆਂ ਸਨ? ਨਹੀਂ! ਉਨ੍ਹਾਂ ਮੂਰਤੀਆਂ ਵਿੱਚੋਂ ਸਾਨੂੰ ਕਿਸੇ ਨੇ ਵੀ ਇਹ ਗੱਲਾਂ ਨਹੀਂ ਦੱਸੀਆਂ ਸਨ। ਉਨ੍ਹਾਂ ਮੂਰਤੀਆਂ ਨੇ ਇੱਕ ਵੀ ਸ਼ਬਦ ਨਹੀਂ ਬੋਲਿਆ ਸੀ ਅਤੇ ਉਹ ਝੂਠੇ ਦੇਵਤੇ ਉਨ੍ਹਾਂ ਸ਼ਬਦਾਂ ਨੂੰ ਨਹੀਂ ਸੁਣ ਸੱਕਦੇ ਜੋ ਤੁਸੀਂ ਬੋਲਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਆਦ ਤੋਂ ਦੱਸਿਆ ਭਈ ਅਸੀਂ ਜਾਈਏ, ਅਤੇ ਪਹਿਲਾਂ ਤੋਂ ਭਈ ਅਸੀਂ ਆਖੀਏ, ਸਤ ਬਚਨ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਆਦ ਤੋਂ ਦੱਸਿਆ ਤਾਂ ਜੋ ਅਸੀਂ ਜਾਣੀਏ, ਅਤੇ ਪਹਿਲਾਂ ਤੋਂ ਤਾਂ ਜੋ ਅਸੀਂ ਆਖੀਏ, ਉਹ ਸੱਚਾ ਸੀ? ਕੋਈ ਦੱਸਣ ਵਾਲਾ ਨਹੀਂ, ਕੋਈ ਸੁਣਾਉਣ ਵਾਲਾ ਨਹੀਂ, ਤੁਹਾਡੀਆਂ ਗੱਲਾਂ ਦਾ ਸੁਣਨ ਵਾਲਾ ਕੋਈ ਨਹੀਂ।