Isaiah 42:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੈਂ ਅੰਨ੍ਹਿਆਂ ਲੋਕਾਂ ਦੀ ਅਗਵਾਈ ਉਸ ਰਾਹ ਕਰਾਂਗਾ ਜਿਸ ਨੂੰ ਉਹ ਕਦੇ ਨਹੀਂ ਜਾਣਦੇ ਸਨ। ਮੈਂ ਅੰਨ੍ਹੇ ਲੋਕਾਂ ਦੀ ਅਗਵਾਈ ਉਨ੍ਹਾਂ ਥਾਵਾਂ ਵੱਲ ਕਰਾਂਗਾ ਜਿੱਥੇ ਉਹ ਕਦੇ ਨਹੀਂ ਗਏ ਸਨ। ਮੈਂ ਉਨ੍ਹਾਂ ਲਈ ਅੰਧਕਾਰ ਨੂੰ ਰੌਸ਼ਨੀ ਵਿੱਚ ਬਦਲ ਦਿਆਂਗਾ ਤੇ ਮੁਸ਼ਕਿਲ ਰਸਤੇ ਨੂੰ ਪੱਧਰਾ ਬਣਾ ਦਿਆਂਗਾ। ਮੈਂ ਉਹੀ ਗੱਲਾਂ ਕਰਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਤੇ ਮੈਂ ਆਪਣੇ ਬੰਦਿਆਂ ਨੂੰ ਛੱਡ ਕੇ ਨਹੀਂ ਜਾਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਂਰਾਂਗਾ, ਜਿਹ ਨੂੰ ਓਹ ਨਹੀਂ ਜਾਣਦੇ, ਅਤੇ ਉਨ੍ਹਾਂ ਪਹਿਆਂ ਵਿੱਚ ਓਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਓਹਨਾਂ ਨੇ ਜਾਤਾ ਹੀ ਨਹੀਂ। ਮੈਂ ਓਹਨਾਂ ਦੇ ਅੱਗੇ ਅਨ੍ਹੇਰ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਏਹ ਕੰਮ ਕਰਾਂਗਾ ਅਤੇ ਓਹਨਾਂ ਨੂੰ ਨਾ ਤਿਆਗਾਗਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅੰਨ੍ਹਿਆਂ ਨੂੰ ਇੱਕ ਰਾਹ ਉੱਤੇ ਤੋਰਾਂਗਾ, ਜਿਸ ਨੂੰ ਉਹ ਨਹੀਂ ਜਾਣਦੇ, ਅਤੇ ਉਨ੍ਹਾਂ ਮਾਰਗਾਂ ਵਿੱਚ ਉਹਨਾਂ ਦੀ ਅਗਵਾਈ ਕਰਾਂਗਾ ਜਿਨ੍ਹਾਂ ਨੂੰ ਉਹ ਜਾਣਦੇ ਹੀ ਨਹੀਂ। ਮੈਂ ਉਹਨਾਂ ਦੇ ਅੱਗੇ ਹਨੇਰੇ ਨੂੰ ਚਾਨਣ, ਅਤੇ ਵਿੰਗਿਆਂ ਥਾਵਾਂ ਨੂੰ ਸਿੱਧਿਆਂ ਬਣਾ ਦਿਆਂਗਾ। ਮੈਂ ਇਹ ਕੰਮ ਕਰਾਂਗਾ ਅਤੇ ਉਹਨਾਂ ਨੂੰ ਨਾ ਤਿਆਗਾਂਗਾ।