Isaiah 42:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸ ਨੇ ਲੋਕਾਂ ਨੂੰ ਯਾਕੂਬ ਅਤੇ ਇਸਰਾਏਲ ਦੀ ਦੌਲਤ ਲੁੱਟਣ ਦਿੱਤੀ? ਇਸਦੀ ਇਜਾਜ਼ਤ ਉਨ੍ਹਾਂ ਨੂੰ ਪਰਮੇਸ਼ੁਰ ਨੇ ਦਿੱਤੀ! ਅਸੀਂ ਯਹੋਵਾਹ ਦੇ ਖਿਲਾਫ਼ ਪਾਪ ਕੀਤਾ। ਇਸ ਲਈ ਯਹੋਵਾਹ ਨੇ ਲੋਕਾਂ ਨੂੰ ਇਜਾਜ਼ਤ ਦੇ ਦਿੱਤੀ ਉਹ ਸਾਡੀ ਦੌਲਤ ਲੈ ਜਾਣ। ਇਸਰਾਏਲ ਦੇ ਲੋਕਾਂ ਨੇ ਉਸ ਤਰ੍ਹਾਂ ਜਿਉਣਾ ਨਹੀਂ ਚਾਹਿਆ ਜਿਵੇਂ ਯਹੋਵਾਹ ਦੀ ਰਜ਼ਾ ਸੀ। ਇਸਰਾਏਲ ਦੇ ਲੋਕਾਂ ਨੇ ਉਸਦੀ ਸਿੱਖਿਆ ਨਹੀਂ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਯਾਕੂਬ ਨੂੰ ਮੁੱਠਣ ਵਾਲਿਆਂ ਦੇ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਹ ਦਾ ਪਾਪ ਅਸਾਂ ਕੀਤਾ? ਜਿਹ ਦੇ ਰਾਹਾਂ ਓਹ ਨਹੀਂ ਚੱਲਦੇ ਅਤੇ ਜਿਹ ਦੀ ਬਿਵਸਥਾ ਨੂੰ ਓਹ ਨਹੀਂ ਸੁਣਦੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਯਾਕੂਬ ਨੂੰ ਲੁਟਵਾਇਆ, ਅਤੇ ਇਸਰਾਏਲ ਨੂੰ ਲੁਟੇਰਿਆਂ ਦੇ ਹੱਥ ਦੇ ਦਿੱਤਾ? ਭਲਾ, ਯਹੋਵਾਹ ਨੇ ਨਹੀਂ, ਉਹ ਜਿਸ ਦੇ ਵਿਰੁੱਧ ਅਸੀਂ ਪਾਪ ਕੀਤਾ? ਜਿਸ ਦੇ ਰਾਹਾਂ ਵਿੱਚ ਉਹ ਨਹੀਂ ਚੱਲਦੇ, ਅਤੇ ਜਿਸ ਦੀ ਬਿਵਸਥਾ ਨੂੰ ਉਹ ਨਹੀਂ ਸੁਣਦੇ?