Isaiah 43:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ, “ਤੁਸੀਂ ਲੋਕ ਮੇਰੇ ਗਵਾਹ ਹੋ। ਤੁਸੀਂ ਹੀ ਉਹ ਸੇਵਕ ਹੋ ਜਿਨ੍ਹਾਂ ਦੀ ਮੈਂ ਚੋਣ ਕੀਤੀ ਸੀ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਲੋਕਾਂ ਦੀ ਮੇਰੇ ਉੱਪਰ ਵਿਸ਼ਵਾਸ ਕਰਨ ਵਿੱਚ ਸਹਾਇਤਾ ਕਰ ਸੱਕੋ। ਮੈਂ ਤੁਹਾਨੂੰ ਇਸ ਲਈ ਚੁਣਿਆ ਸੀ ਤਾਂ ਜੋ ਤੁਸੀਂ ਸਮਝ ਸੱਕੋਁ ਕਿ ਮੈਂ ਉਹ ਹਾਂ ਮੈਂ ਹੀ ਸੱਚਾ ਪਰਮੇਸ਼ੁਰ ਹਾਂ। ਮੇਰੇ ਤੋਂ ਪਹਿਲਾਂ ਕੋਈ ਪਰਮੇਸ਼ੁਰ ਨਹੀਂ ਸੀ। ਅਤੇ ਮੇਰੇ ਤੋਂ ਮਗਰੋਂ ਕੋਈ ਪਰਮੇਸ਼ੁਰ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੇਰੇ ਗਵਾਹ ਹੋ, ਯਹੋਵਾਹ ਦਾ ਵਾਕ ਹੈ, ਨਾਲੇ ਮੇਰਾ ਦਾਸ ਜਿਹ ਨੂੰ ਮੈਂ ਚੁਣਿਆ, ਭਈ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੈਥੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸਾਜਿਆ ਗਿਆ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਵਾਕ ਹੈ, ਤੁਸੀਂ ਮੇਰੇ ਗਵਾਹ ਹੋ, ਨਾਲੇ ਮੇਰਾ ਦਾਸ ਜਿਸ ਨੂੰ ਮੈਂ ਚੁਣਿਆ, ਤਾਂ ਜੋ ਤੁਸੀਂ ਜਾਣੋ ਅਤੇ ਮੇਰੀ ਪਰਤੀਤ ਕਰੋ, ਅਤੇ ਸਮਝੋ ਕਿ ਮੈਂ ਉਹੀ ਹਾਂ। ਮੇਰੇ ਤੋਂ ਅੱਗੇ ਕੋਈ ਪਰਮੇਸ਼ੁਰ ਨਹੀਂ ਸੀ, ਨਾ ਮੇਰੇ ਪਿੱਛੋਂ ਕੋਈ ਹੋਵੇਗਾ।